ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੁਣ ਅਸੀਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਇੱਕ ਨਵੀਂ ਐਪ ਲਾਂਚ ਕੀਤੀ ਹੈ ਤਾਂ ਜੋ ਪੰਜਾਬ ਵਿੱਚ ਕੋਈ ਵੀ ਵਿਅਕਤੀ ਨਕਲੀ ਬੀਜਾਂ ਅਤੇ ਨਕਲੀ ਕੀਟਨਾਸ਼ਕਾਂ ਦਾ ਸ਼ਿਕਾਰ ਨਾ ਹੋਵੇ। ਇਸ ਐਪ ‘ਤੇ ਰਜਿਸਟਰਡ ਕੰਪਨੀ ਜਾਂ ਏਜੰਸੀ ਦਾ ਬੀਜ ਲੈਣ ਵਾਲੇ ਕਿਸਾਨ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਇਸ ਨਾਲ ਨਕਲੀ ਬੀਜਾਂ ‘ਤੇ ਨਕੇਲ ਕੱਸੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚ ਉਹੀ ਫ਼ਸਲ ਬੀਜਾਂਗੇ, ਜੋ ਪੰਜਾਬ ਅਤੇ ਸਰਕਾਰ ਦੇ ਹਿੱਤ ਵਿੱਚ ਹੋਵੇਗੀ । ਉਨ੍ਹਾਂ ਕਿਹਾ ਕਿ 31 ਮਾਰਚ ਤੱਕ ਪੰਜਾਬ ਚ ਖੇਤੀਬਾੜੀ ਨੀਤੀ ਬਣ ਜਾਵੇਗੀ ਅਤੇ ਇਸ ਦੇ ਲਈ 11 ਮੈਂਬਰੀ ਕਮੇਟੀ ਤਿਆਰ ਕੀਤੀ ਗਈ ਹੈ।

ਇਹ ਵੀ ਪੜ੍ਹੋ: ਗਣਤੰਤਰ ਦਿਵਸ ਮੌਕੇ ਮਾਨਸਾ ’ਚ ਸਿਹਤ ਮੰਤਰੀ ਡਾ. ਬਲਬੀਰ ਲਹਿਰਾਉਣਗੇ ਤਿਰੰਗਾ

ਇਸ ਤੋਂ ਇਲਾਵਾ ਮੰਤਰੀ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਬੀਜ ਵਾਲੀਆਂ ਫੈਕਟਰੀਆਂ ਜਾਂ ਕੰਪਨੀਆਂ ਕਿਸਾਨਾਂ ਨੂੰ ਗੁੰਮਰਾਹ ਕਰ ਦਿੰਦੀਆਂ ਸਨ। ਇਸ ਲਈ ਐਪ ਲਾਂਚ ਕੀਤੀ ਗਈ ਹੈ ਤਾਂ ਜੋ ਕਿਸਾਨ ਗਲਤ ਬੀਜ ਆਪਣੀ ਪੈਲੀ ਵਿੱਚ ਨਾ ਬੀਜੇ । ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਧਰਤੀ ‘ਤੇ ਨਕਲੀ ਦਵਾਈ ਅਤੇ ਨਕਲੀ ਬੀਜ ਨਹੀਂ ਵਿਕਣ ਦਿਆਂਗੇ। ਉਨ੍ਹਾਂ ਕਿਹਾ ਕਿ ਜਿਹੜਾ ਨਕਲੀ ਬੀਜ ਵੇਚੇਗਾ ਉਸ ‘ਤੇ ਕਾਰਵਾਈ ਕੀਤੀ ਜਾਵੇਗੀ।