ਕੈਨੇਡਾ ‘ਚ ਪੰਜਾਬਣ ਦੀ ਸੜਕ ਹਾਦਸੇ ‘ਚ ਹੋਈ ਮੌਤ

0
28

ਵਿਦੇਸ਼ ਵਿੱਚ ਆਏ ਦਿਨ ਭਾਰਤੀ ਨੌਜਵਾਨਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਭਾਰਤੀ ਨਾਗਰਿਕ ਕਤਲ ਦੀਆਂ ਵਾਰਦਾਤਾਂ ਤੇ ਸੜਕ ਹਾਦਸੇ ਦੇ ਸ਼ਿਕਾਰ ਹੋ ਰਹੇ ਹਨ।  ਹੁਣ ਇੱਕ ਹੋਰ ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਇਥੇ ਵਿਨੀਪੈੱਗ ਵਿਚ ਭਿਆਨਕ ਸੜਕ ਹਾਦਸੇ ਵਿੱਚ ਇੱਕ ਪੰਜਾਬਣ ਦੀ ਮੌਤ ਹੋ ਗਈ। ਮ੍ਰਿਤਕ ਪੰਜਾਬਣ ਦੀ ਪਛਾਣ ਸਰਬਜੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਮੋਗਾ ਦੇ ਪਿੰਡ ਰੌਲੀ ਨਾਲ ਸਬੰਧਿਤ ਸੀ।

ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਬੀਤੇ ਕੱਲ੍ਹ ਆਪਣੀ ਕਾਰ ‘ਤੇ ਆਪਣੇ ਕੰਮ ਤੋਂ ਘਰ ਪਰਤ ਰਹੀ ਸੀ ਤਾਂ ਗਲਤ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਗੱਡੀ ਨੇ ਸਰਬਜੀਤ ਕੌਰ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਸਰਬਜੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਸਰਬਜੀਤ 2012 ਵਿੱਚ ਆਪਣੇ ਪਤੀ ਤੇ ਦੋ ਬੱਚਿਆਂ ਨਾਲ PR ‘ਤੇ ਵਿਨੀਪੈੱਗ ਗਈ ਸੀ। ਮ੍ਰਿਤਕ ਸਰਬਜੀਤ ਆਪਣੇ ਪਿੱਛੇ ਪਤੀ, ਇੱਕ ਬੇਟਾ ਤੇ ਬੇਟੀ ਛੱਡ ਗਈ। ਇਸ ਘਟਨਾ ਦੀ ਖਬਰ ਜਿਵੇਂ ਹੀ ਉਸਦੇ ਪਿੰਡ ਵਾਲਿਆਂ ਨੂੰ ਪਤਾ ਲੱਗੀ ਤਾਂ ਪਿੰਡ ਵਿੱਚ ਮਾਤਮ ਦਾ ਮਾਹੌਲ ਛਾ ਗਿਆ।

LEAVE A REPLY

Please enter your comment!
Please enter your name here