ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੋਣਾਂ ਲੈ ਕੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਲੋਕ ਸਭਾ ਚੋਣਾਂ ਨਹੀਂ ਲੜਨਗੇ। ਇਸਦੇ ਨਾਲ ਹੀ ਕਿਹਾ ਕਿ ਉਨ੍ਹਾਂ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਪਟਿਆਲਾ ਤੋਂ ਚੋਣ ਲੜਨਗੇ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਕੈਪਟਨ ਅਮਰਿੰਦਰ ਸਿੰਘ ਆਪਣੀ ਧੀ ਜੈ ਇੰਦਰ ਕੌਰ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪਹੁੰਚੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।

ਇਸਦੇ ਨਾਲ ਹੀ ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਵੀ ਅਕਾਲੀ ਤੇ ਭਾਜਪਾ ਦੇ ਗਠਜੋੜ ਦਾ ਸਮਰਥਨ ਕਰ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੋਣਾ ਚਾਹੀਦਾ ਹੈ। ਉਹ ਇਸ ਦੇ ਹੱਕ ਵਿੱਚ ਹੈ।

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸ ਦੇ ਹੱਕ ਵਿੱਚ ਹਨ। ਇਸ ਬਾਰੇ ਉਹ ਪਹਿਲਾਂ ਹੀ ਜਾਖੜ ਨਾਲ ਗੱਲ ਕਰ ਚੁੱਕੇ ਹਨ।ਉਨ੍ਹਾਂ ਕਿਹਾ ਕਿ ਗਠਜੋੜ ਨਾਲ ਅਸੀਂ ਬਾਕੀਆਂ ਨੂੰ ਹਰਾ ਸਕਦੇ ਹਾਂ। ਜੇਕਰ ਦੋਵੇਂ ਇਕੱਠੇ ਹੋ ਜਾਣ ਤਾਂ ਸਾਨੂੰ ਕੋਈ ਨਹੀਂ ਹਰਾ ਸਕਦਾ।

ਉਨ੍ਹਾਂ ਕਿਹਾ ਕਿ ਮੈਂ ਇਹ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਵੀ ਰੱਖਾਂਗਾ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਬੇਟੀ ਜੈ ਇੰਦਰ ਸਿੰਘ ਨਾਲ ਸੋਮਵਾਰ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕਿਸਾਨ ਅੰਦੋਲਨ ਨੂੰ ਲੈ ਕੇ ਪ੍ਰਧਾਨ ਮੰਤਰੀ ਅਤੇ ਕੈਪਟਨ ਵਿਚਾਲੇ ਲੰਬੀ ਗੱਲਬਾਤ ਹੋਈ।

 

LEAVE A REPLY

Please enter your comment!
Please enter your name here