ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਗਿੱਪੀ ਗਰੇਵਾਲ ਦੇ ਬੇਹੱਦ ਨਜ਼ਦੀਕ ਸੀ। ਸਿੱਧੂ ਮੂਸੇਵਾਲਾ ਦਾ ਗੀਤ ‘ਸੋ ਹਾਈ’ ਗਿੱਪੀ ਦੇ ਹੀ ਮਿਊਜ਼ਿਕ ਬੈਨਰ ਹੰਬਲ ਮਿਊਜ਼ਿਕ ’ਤੇ ਰਿਲੀਜ਼ ਹੋਇਆ ਸੀ।

ਗਿੱਪੀ ਦੇ ਘਰਵਾਲਿਆਂ ਨਾਲ ਵੀ ਸਿੱਧੂ ਦੀ ਨੇੜਤਾ ਸੀ। ਇਸੇ ਦੇ ਚਲਦਿਆਂ ਗਿੱਪੀ ਦੇ ਪੁੱਤਰ ਸ਼ਿੰਦਾ ਗਰੇਵਾਲ ਨੇ ਸਿੱਧੂ ਮੂਸੇ ਵਾਲਾ ਨਾਲ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ’ਚ ਸ਼ਿੰਦਾ ਗਰੇਵਾਲ ਨੇ ਸਿੱਧੂ ਮੂਸੇ ਵਾਲਾ ਨੂੰ ਚਾਚਾ ਕਿਹਾ ਹੈ।

ਤਸਵੀਰਾਂ ਪੁਰਾਣੇ ਐਵਾਰਡ ਸਮਾਰੋਹ ਦੀਆਂ ਹਨ, ਜਿਸ ’ਚ ਸ਼ਿੰਦਾ ਨੂੰ ਸਿੱਧੂ ਦੀ ਗੋਦ ’ਚ ਬੈਠੇ ਦੇਖਿਆ ਜਾ ਸਕਦਾ ਹੈ।

ਤਸਵੀਰਾਂ ਦੀ ਕੈਪਸ਼ਨ ’ਚ ਸ਼ਿੰਦਾ ਗਰੇਵਾਲ ਨੇ ਲਿਖਿਆ, ‘‘ਮੇਰੇ ਚਾਚਾ ਮੇਰੇ ਐਵਾਰਡ ਫੰਕਸ਼ਨ ’ਚ। ਚਾਚਾ ਜੀ ਤੁਹਾਨੂੰ ਬਹੁਤ ਯਾਦ ਕਰਦੇ ਹਾਂ।’’