ਗੜਸ਼ੰਕਰ-ਚੰਡੀਗੜ੍ਹ ਰੋਡ ‘ਤੇ ਪਿੰਡ ਪਨਾਮ ਨੇੜੇ ਅੱਜ ਵੀਰਵਾਰ ਸਵੇਰੇ 9 ਵਜੇ ਦੇ ਲੱਗਭਗ ਭਿਆਨਕ ਸੜਕ ਹਾਦਸਾ ਵਾਪਰ ਗਿਆ।ਇਸ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ।

ਮਿਲੀ ਜਾਣਕਾਰੀ ਅਨੁਸਾਰ ਹੇਮਰਾਜ (45) ਪੁੱਤਰ ਜਗਦੀਸ਼ ਲਾਲ, ਰਮਨ (36) ਪੁੱਤਰ ਅੰਗੂਰੀ ਲਾਲ ਅਤੇ ਜੋਗਿੰਦਰ (30) ਪੁੱਤਰ ਅੰਗੂਰੀ ਲਾਲ ਸਾਰੇ ਵਾਸੀ ਪਚਨੰਗਲਾਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਤੋਂ ਰੋਪੜ ਵੱਲ ਜਾ ਰਹੇ ਸਨ।

ਪਿੰਡ ਪਨਾਮ ਨੇੜੇ ਇੱਕ ਨਿੱਜੀ ਬੱਸ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਆਹਮੋ -ਸਾਹਮਣੇ ਟੱਕਰ ਹੋ ਗਈ। ਇਸ ਟੱਕਰ ਕਾਰਨ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਤੀਸਰੇ ਵਿਅਕਤੀ ਨੇ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਦਮ ਤੋੜ ਦਿੱਤਾ। ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਿੰਨਾਂ ਵਿਅਕਤੀਆਂ ਦੀ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਰਖਵਾ ਦਿੱਤਾ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

 

LEAVE A REPLY

Please enter your comment!
Please enter your name here