ਚੰਡੀਗੜ੍ਹ ਮੇਅਰ ਦੀ ਚੋਣ ਲਈ 6 ਫਰਵਰੀ ਦੀ ਤਾਰੀਕ ਤੈਅ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਉਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਵੱਲੋਂ ਸਪੱਸ਼ਟ ਕਿਹਾ ਗਿਆ ਕਿ 18 ਦਿਨ ਦੀ ਦੇਰੀ ਸਵੀਕਾਰ ਨਹੀਂ ਕੀਤੀ ਜਾ ਸਕਦੀ। ਹਾਈਕੋਰਟ ਨੇ ਸੁਣਵਾਈ ਕਰਦੇ ਹੋਏ 23 ਜਨਵਰੀ ਤੈਅ ਕਰਦੇ ਹੋਏ ਪ੍ਰਸ਼ਾਸਨ ਨੂੰ ਛੇਤੀ ਤੋਂ ਛੇਤੀ ਚੋਣ ਨੂੰ ਲੈ ਕੇ ਜਵਾਬ ਦੇਣ ਦੇ ਹੁਕਮ ਦਿੱਤੇ।

ਅਦਾਲਤ ਨੇ ਕਿਹਾ ਕਿ 26 ਜਨਵਰੀ ਤੋਂ ਪਹਿਲਾਂ ਇਹ ਚੋਣ ਜ਼ਰੂਰੀ ਹੈ। ਨਹੀਂ ਹਾਈਕੋਰਟ ਨੂੰ ਜ਼ਰੂਰੀ ਹੁਕਮ ਜਾਰੀ ਕਰਨੇ ਪੈਣਗੇ। ਪਟੀਸ਼ਨ ਉਤੇ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨਗਰ ਨਿਗਮ ਸਮੇਤ ਹੋਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਕਾਨੂੰਨ ਵਿਵਸਥਾ ਦੀਆਂ ਦਲੀਲਾਂ ਦਿੰਦੇ ਹੋਏ ਚੋਣ ਟਾਲਣ ਉਤੇ ਵੀ ਪ੍ਰਸ਼ਾਸਨ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਦੇਸ਼ੀ ਦਲੀਲਾਂ ਸਵੀਕਾਰ ਨਹੀਂ ਕੀਤੀਆਂ ਜਾ ਸਕਦੀਆਂ।

LEAVE A REPLY

Please enter your comment!
Please enter your name here