ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਨੂੰ ਦੋ ਘੰਟੇ ਦੀ ਪੈਰੋਲ ਦਿੱਤੀ ਹੈ। ਇਹ ਪੈਰੋਲ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਤਾਰਾ ਨੂੰ ਆਪਣੀ ਭਤੀਜੀ ਦੇ ਵਿਆਹ ਲਈ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ ‘ਚ ਮੌਤ ਹੋ ਗਈ ਸੀ ਪਰ ਉਦੋਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ।

ਦੱਸ ਦੇਈਏ ਕਿ ਜਗਤਾਰ ਸਿੰਘ ਦੇ ਵਕੀਲ ਨੇ ਕਿਹਾ ਸੀ ਕਿ 3 ਦਸੰਬਰ ਨੂੰ ਉਸ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦਿੱਤੀ ਜਾਵੇ। ਪਰ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ 2 ਘੰਟੇ ਲਈ ਪੈਰੋਲ ਦੇ ਦਿੱਤੀ। ਪੰਜਾਬ ਪੁਲਿਸ ਦੀ ਸੁਰੱਖਿਆ ਜਗਤਾਰ ਸਿੰਘ ਦੇ ਨੇੜੇ ਹਰ ਸਮੇਂ ਤਾਇਨਾਤ ਰਹੇਗੀ। ਠੀਕ ਦੋ ਘੰਟੇ ਬਾਅਦ ਉਸ ਨੂੰ ਦੁਬਾਰਾ ਜੇਲ੍ਹ ਆਉਣਾ ਪਵੇਗਾ।

ਦੱਸ ਦੇਈਏ ਕਿ ਇਸੇ ਮਹੀਨੇ ਜਗਤਾਰ ਸਿੰਘ ਨੂੰ ਚੰਡੀਗੜ੍ਹ ਅਦਾਲਤ RDX ਨਾਲ ਸਬੰਧਤ ਮਾਮਲੇ ਵਿੱਚ ਬਰੀ ਕਰ ਚੁੱਕੀ ਹੈ। ਚੰਡੀਗੜ੍ਹ ਪੁਲਿਸ ਜਗਤਾਰ ਸਿੰਘ ਖ਼ਿਲਾਫ਼ RDX ਦਾ ਕੇਸ ਅਦਾਲਤ ਵਿੱਚ ਸਾਬਤ ਨਹੀਂ ਕਰ ਸਕੀ ਹੈ। ਦਰਅਸਲ ਜਗਤਾਰ ਸਿੰਘ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ RDX ਮੁਹੱਈਆ ਕਰਵਾਇਆ ਸੀ।

ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।

LEAVE A REPLY

Please enter your comment!
Please enter your name here