ਅੰਮ੍ਰਿਤਸਰ ਜਲੰਧਰ ਲੋਕਸਭਾ ਸੀਟ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਲਈ ਪੁੱਜੇ। ਜਿੱਥੇ ਉਨ੍ਹਾਂ ਵਲੋਂ ਗੁਰੂ ਘਰ ਮੱਥਾ ਟੇਕਿਆ ਗਿਆ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਗਿਆ। ਉਨ੍ਹਾਂ ਵੱਲੋ ਗੁਰਬਾਣੀ ਤੇ ਕੀਰਤਨ ਸੁਣਿਆ ਗਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

ਇਸ ਮੌਕੇ ਉਹਨਾਂ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਵਰਕਰ ਵੀ ਮੌਜੂਦ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਅੱਜ ਮੈਂ ਗੁਰੂ ਘਰ ਵਿਚ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਪੁੱਜਾ ਹਾਂ।