ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੌਰਾਨ ਲਗਾਤਾਰ ਨਸ਼ਾ ਤਸਕਰਾਂ ‘ਤੇ ਨਕੇਲ ਕੱਸੀ ਜਾ ਰਹੀ ਹੈ। ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਤਰਨਤਾਰਨ ਸੀਆਈਏ ਸਟਾਫ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋ ਪੁਲਿਸ ਵਲੋਂ ਕੀਤੀ ਗਈ ਨਾਕੇਬੰਦੀ ਦੌਰਾਨ ਰਾਹਗੀਰਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਇੱਕ ਨੌਜਵਾਨ ਨੂੰ ਨਸ਼ੇ ਸਮੇਤ ਗ੍ਰਿਫਤਾਰ ਕਰ ਲਿਆ ਗਿਆ।
ਇਸ ਸਬੰਧੀ ਜ਼ਿਲ੍ਹੇ ਦੇ ਐਸ ਐਸ ਪੀ ਅਸ਼ਵਨੀ ਕਪੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਕਾਬੰਦੀ ਦੌਰਾਨ ਤਰਨਤਾਰਨ ਬਾਈਪਾਸ ਤੋਂ ਬਾਠ ਪਿੰਡ ਜਾਂਦੀ ਸੜਕ ‘ਤੇ ਜਦੋਂ ਇੱਕ ਥਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਤਲਾਸ਼ੀ ਦੌਰਾਨ ਨਸ਼ਾ ਬਰਾਮਦ ਹੋਇਆ। ਪੁਲਿਸ ਅਨੁਸਾਰ ਜਦੋਂ ਗੱਡੀ ਚਾਲਕ ਨਵਪ੍ਰੀਤ. ਸਿੰਘ ਵਾਸੀ ਘਨੁਪੂਰ ਕਾਲੇ ਜ਼ਿਲ੍ਹਾ ਅੰਮ੍ਰਿਤਸਰ ਦੀ ਤਲਾਸ਼ੀ ਲਈ ਗਈ ਤਾਂ ਦੌਰਾਨ 1 ਕਿਲੋ 300 ਗ੍ਰਾਮ ਹੈਰੋਇਨ,2 ਪਿਸਟਲ. 15 ਜਿੰਦ ਰੌਂਦ 1 ਲੱਖ 7000 ਡਰੱਗ ਮਨੀ ਬਰਾਮਦ ਹੋਈ।
ਪੁਲਿਸ ਨੇ ਦੱਸਿਆ ਕਿ ਡਰੱਗ ਮਨੀ ਸਮੇਤ ਇੱਕ ਮੋਹਿੰਦਰ ਥਾਰ ਈ ਯੁਵਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਇਸ ਸੰਬੰਧੀ ਅਗਲੇਰੀ ਕਾਰਵਾਈ ਜਾਰੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਫੜ੍ਹੇ ਗਏ ਵਿਅਕਤੀ ਦਾ ਦੋ ਦਿਨ ਦ ਰਿਮਾਂਡ ਲਿਆ ਗਿਆਂ ਹੈ।ਜਿਸ ‘ਚ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।
 
			 
		