ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਕੇਂਦਰ ਸਰਕਾਰ ਵੱਲੋਂ 27 ਦਸੰਬਰ ਲਈ ਤੈਅ ਪ੍ਰੋਗਰਾਮ ਅਨੁਸਾਰ ਅੱਜ ਸਾਰੇ ਦੇਸ਼ ਭਰ ਵਿਚ ਮੋਕ ਡ੍ਰਿਲ ਕੀਤੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਕੌਮੀ ਰਾਜਧਾਨੀ ਦਿੱਲੀ ਅਤੇ ਆਲੇ ਦੁਆਲੇ ਦੇ ਹਸਪਤਾਲਾਂ ਵਿਚ ਜਾਇਜ਼ਾ ਲੈ ਰਹੇ ਹਨ। ਚੰਡੀਗੜ੍ਹ ਵਿਚ ਵੀ ਸੈਕਟਰ 32 ਦੇ ਹਸਪਤਾਲ ਵਿਚ ਜਾਇਜ਼ਾ ਲਿਆ ਜਾ ਰਿਹਾ ਹੈ।
ਇਸਦੇ ਨਾਲ ਹੀ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਮੁਹਾਲੀ ਦੇ ਸਿਵਲ ਹਸਪਤਾਲ ‘ਚ ਪਹੁੰਚੇ ਹਨ। ਇੱਥੇ ਮੋਕਡ੍ਰਿਲ ਹੋ ਰਹੀ ਹੈ। ਇਹ ਡ੍ਰਿਲ ਦੁਪਹਿਰ ਤੱਕ ਮੁਕੰਮਲ ਕਰਨੀ ਹੈ ਜਿਸ ਦੌਰਾਨ ਇਹ ਵੇਖਿਆ ਜਾਵੇਗਾ ਕਿ ਹਸਪਤਾਲ ਵਿਚ ਆਕਸੀਜਨ ਹੈ ਜਾਂ ਨਹੀਂ, ਕੋਰੋਨਾ ਲਈ ਲੋੜੀਂਦੀਆਂ ਦਵਾਈਆਂ ਤੇ ਕਿੱਟਾਂ ਮੌਜੂਦ ਹਨ ਜਾਂ ਨਹੀਂ, ਇਹ ਸਭ ਕੁਝ ਚੈਕ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਸਿਹਤ ਮੰਤਰੀ ਨੇ ਮਾਸਕ ਪਾਉਣ ਦੀ ਸਲਾਹ ਦਿੱਤੀ ਹੈ। ਇਸਦੇ ਨਾਲ ਹੀ ਕਿਹਾ ਕਿ ਪੰਜਾਬ ‘ਚ ਫਿਲਹਾਲ ਅਜੇ ਕੋਈ ਪਾਬੰਦੀ ਨਹੀਂ ਲਗਾਈ ਜਾ ਰਹੀ।