ਪਟਿਆਲਾ ਸਥਿਤ ਕਾਲੀ ਮਾਤਾ ਮੰਦਿਰ ਵਿਖੇ ਬੇਅਦਬੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੇਅਦਬੀ ਦੀ ਇਹ ਘਟਨਾ ਪੰਡਿਤ ਤੇ ਸੇਵਾਦਾਰਾਂ ਤੇ ਪੁਲਸ ਦੀ ਚੌਕਸੀ ਨਾਲ ਵਾਪਰਨ ਤੋਂ ਬਚ ਗਈ।
ਮਿਲੀ ਜਾਣਕਾਰੀ ਮੁਤਾਬਕ ਸ਼ਹਿਰ ਦਾ ਹੀ ਰਹਿਣ ਵਾਲਾ ਮਨਜੀਤ ਸਿੰਘ ਪੁੱਤਰ ਮੱਘਰ ਸਿੰਘ ਨਾਮ ਦੇ ਵਿਅਕਤੀ ਨੇ ਦੇਵੀ ਦੀ ਪਵਿੱਤਰ ਮੂਰਤੀ ਦੇ ਸਿੰਘਾਸਣ ਦੇ ਨੇੜੇ ਜਾਣ ਦੀ ਕੋਸ਼ਿਸ਼ ਕੀਤੀ ਪਰੰਤੂ ਉਸਨੂੰ ਚੌਕਸ ਪੰਡਿਤ, ਸੇਵਾਦਾਰਾਂ ਤੇ ਪੁਲਸ ਵਲੋਂ ਮੌਕੇ ’ਤੇ ਹੀ ਦਬੋਚ ਲਿਆ ਗਿਆ। ਜਿਸ ਨੂੰ ਪੁਲਸ ਨੇ ਤੁਰੰਤ ਗ੍ਰਿਫਤਾਰ ਕਰ ਲਿਆ।
ਅੱਜ ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਇਕ ਵਿਅਕਤੀ ਦੁਆਰਾ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ ਕੀਤੀ ਗਈ ਜੋਂ ਕਿ ਤੁਰੰਤ ਕਾਰਵਾਈ ਨਾਲ ਉਸਨੂੰ ਅਸਫਲ ਕਰ ਦਿੱਤਾ ਗਿਆ ਅਤੇ ਉਸ ਦੋਸ਼ੀ ਨੂੰ ਪਟਿਆਲਾ ਪੁਲਿਸ ਵੱਲੋ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸ.ਐਸ.ਪੀ ਪਟਿਆਲਾ ਵੱਲੋ ਮੰਦਿਰ ਦੀ ਸੁਰਖਿਆ ਦਾ ਜਾਇਜ਼ਾ ਲਿਆ ਅਤੇ ਵਿਸ਼ਵਾਸ ਦਵਾਇਆ ਕਿ ਪਟਿਆਲਾ ਪੁਲਿਸ ਉਸ ਵਿਅਕਤੀ ਦੇ ਖਿਲਾਫ ਸਖਤ ਕਾਰਵਾਈ ਅਮਲ ਚ ਲੈਕੇ ਆਵੇਗੀ।
ਇਸ ਘਟਨਾ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਭਾਰੀ ਗਿਣਤੀ ਵਿਚ ਮੰਦਰ ਦੇ ਬਾਹਰ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ। ਦੂਜੇ ਪਾਸੇ ਐੱਸ. ਐੱਸ. ਪੀ. ਵਰੁਣ ਸ਼ਰਮਾ ਅਤੇ ਐੱਸ. ਡੀ. ਐੱਮ. ਇਸਮਤ ਵਿਜੇ ਸਿੰਘ ਮੌਕੇ ’ਤੇ ਪੁੱਜੇ ਅਤੇ ਸਥਿਤੀ ਕਾਬੂ ਹੇਠ ਕੀਤੀ।