ਪਾਕਿਸਤਾਨ ‘ਚ ਪੰਜਾ ਸਾਹਿਬ ਗੁਰਦੁਆਰੇ ਦੀ ਮਰਿਆਦਾ ਭੰਗ, ਜਾਣੋ ਪੂਰਾ ਮਾਮਲਾ

0
85

ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਹਸਨ ਅਬਦਾਲ ਇਲਾਕੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਮਰਿਆਦਾ ਭੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਫਿਲਮ ਦੀ ਸ਼ੂਟਿੰਗ ਗੁਰਦੁਆਰੇ ਵਿੱਚ ਹੋਈ। ਇਸ ਦੌਰਾਨ ਸਟਾਰ ਕਾਸਟ ਅਤੇ ਟੀਮ ਜੁੱਤੀ ਪਾ ਕੇ ਗੁਰਦੁਆਰੇ ‘ਚ ਸ਼ੂਟਿੰਗ ਕਰਦੇ ਨਜ਼ਰ ਆਏ। ਇਹ ਦੇਖ ਕੇ ਇੱਕ ਸ਼ਰਧਾਲੂ ਟੀਮ ਨਾਲ ਉਲਝ ਗਿਆ ਅਤੇ ਘਟਨਾ ਦੀ ਵੀਡੀਓ ਬਣਾ ਲਈ।

ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮ ਦੀ ਸ਼ੂਟਿੰਗ ਦੌਰਾਨ 10 ਤੋਂ ਵੱਧ ਮੁਸਲਿਮ ਕਲਾਕਾਰ ਗੁਰਦੁਆਰੇ ਵਿੱਚ ਦਸਤਾਰਾਂ ਬੰਨ੍ਹ ਕੇ ਦ੍ਰਿਸ਼ਾਂ ਦੀ ਸ਼ੂਟਿੰਗ ਕਰ ਰਹੇ ਸਨ। ਗੁਰਦੁਆਰਾ ਸਾਹਿਬ ਵਿਖੇ ਆਈ ਸੰਗਤ ਨੇ ਜਦੋਂ ਸਟਾਰ ਕਾਸਟ ਅਤੇ ਟੀਮ ਨੂੰ ਜੁੱਤੀਆਂ ਪਾ ਕੇ ਅੰਦਰ ਜਾਂਦੇ ਦੇਖਿਆ ਤਾਂ ਉਨ੍ਹਾਂ ਵਿਰੋਧ ਕੀਤਾ। ਸੰਗਤ ਨੇ ਇਸ ਦੀ ਵੀਡੀਓ ਵੀ ਬਣਾਈ ਅਤੇ ਵਾਇਰਲ ਕਰ ਦਿੱਤੀ। ਵੀਡੀਓ ਵਿੱਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵੀ ਫਿਲਮ ਦੀ ਸਟਾਰ ਕਾਸਟ ਨੂੰ ਸਿੱਖ ਧਰਮ ਅਤੇ ਮਰਿਆਦਾ ਬਾਰੇ ਦੱਸਦੇ ਹੋਏ ਦਿਖਾਈ ਦਿੱਤੇ।

LEAVE A REPLY

Please enter your comment!
Please enter your name here