ਬੇਸ਼ੱਕ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੀਤਾ ਗਿਆ ਵਾਅਦਾ ਯਾਦ ਕਰਵਾਉਣ ਲਈ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਸੇ ਦੇ ਚਲਦਿਆਂ ਪਟਿਆਲਾ ਬਿਜਲੀ ਬੋਰਡ ਦਫਤਰ ਦੇ ਬਾਹਰ ਵੱਢੀ ਗਿਣਤੀ ਵਿੱਚ ਇਕੱਠੇ ਹੋਏ ਪਾਵਰਕੌਮ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਿਜਲੀ ਬੋਰਡ ਦੀ ਮੈਨੇਜਮੈਂਟ ਨੂੰ ਪੰਜਾਬ ਸਰਕਾਰ ਦੇ ਨਾਮ ਤੇ ਇਕ ਨੋਟਿਸ ਭੇਜਿਆ ਗਿਆ ਨੋਟਿਸ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਨਵੇਂ ਬਣੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਹਨਾਂ ਦੀ ਯੂਨੀਅਨ ਦੇ 200 ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਦਿੱਤਾ।
ਜਿਸ ਕਰਕੇ ਉਹਨਾਂ ਨੂੰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨੇ ਪੈ ਰਹੇ ਨੇ ਤੇ ਅੱਜ ਯੂਨੀਅਨ ਦੇ ਆਗੂਆਂ ਵੱਲੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਇੱਕ ਨੋਟਿਸ ਪੰਜਾਬ ਸਰਕਾਰ ਦੇ ਨਾਮ ਭੇਜਿਆ ਗਿਆ ਹੈ ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਯੂਨੀਅਨ ਦੇ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਗਿਆ ਤਾਂ ਪੰਜਾਬ ਸਰਕਾਰ ਦੇ ਖਿਲਾਫ ਵੱਡੇ ਸ਼ੰਘਰਸ਼ ਉਲੀਕੇ ਜਾਣਗੇ।