ਪ੍ਰਤਾਪ ਬਾਜਵਾ ਨੇ ਕੇਂਦਰ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ

0
123

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਪੰਜਾਬ ਵਿਰੋਧੀ ਹਨ। ਸਾਰੇ ਸੂਬੇ ਤਰੱਕੀ ਕਰ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਬੰਦਰਗਾਹਾਂ ਹਨ। ਸਾਡੇ ਕੋਲ ਸਿਰਫ਼ ਅਟਾਰੀ-ਵਾਹਗਾ ਸਰਹੱਦ ਬੰਦਰਗਾਹ ਸੀ ਪਰ ਪੰਜਾਬ ਦੀ ਤਰੱਕੀ ਨੂੰ ਰੋਕਣ ਲਈ ਅਟਾਰੀ-ਵਾਹਗਾ ਸਰਹੱਦ ਰਾਹੀਂ ਅੰਤਰਰਾਸ਼ਟਰੀ ਵਪਾਰ ਬੰਦ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਵੀ ਕਾਂਗਰਸੀ ਆਗੂ ਬਾਜਵਾ ਅਟਾਰੀ-ਵਾਹਗਾ ਸਰਹੱਦ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਘੇਰ ਚੁੱਕੇ ਹਨ। ਵਧਦੀ ਬੇਰੁਜ਼ਗਾਰੀ ਕਾਰਨ ਹੁਣ ਪੰਜਾਬ ਦੇ ਨੌਜਵਾਨਾਂ ਕੋਲ ਆਪਣੀ ਜ਼ਮੀਨ-ਜਾਇਦਾਦ ਵੇਚ ਕੇ ਵਿਦੇਸ਼ ਜਾਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਡੇ ਕੋਲ ਡਰਾਈ ਪੋਰਟ ਸੀ, ਪੁਰਾਣਾ ਵਪਾਰਕ ਰਸਤਾ ਸੀ, ਜੋ ਮੱਧ ਏਸ਼ੀਆ ਤੱਕ ਜਾਂਦਾ ਹੈ। ਅੰਮ੍ਰਿਤਸਰ, ਲਾਹੌਰ ਤੋਂ ਅਫਗਾਨਿਸਤਾਨ ਰਾਹੀਂ ਪੇਸ਼ਾਵਰ ਜਾਂਦਾ ਹੈ, ਜਿਸ ਨੂੰ ਰੋਕ ਦਿੱਤਾ ਗਿਆ ਹੈ।

 

LEAVE A REPLY

Please enter your comment!
Please enter your name here