ਪੰਜਾਬ ਮੰਤਰੀ ਮੰਡਲ ਦੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਬਜ਼ੁਰਗਾਂ ਵੱਖ ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਸਰਕਾਰੀ ਖਰਚੇ ‘ਤੇ ਕਰ ਸਕਣਗੇ।

ਇਹ ਯਾਤਰਾ ਦਸੰਬਰ ਤੋਂ ਸ਼ੁਰੂ ਹੋ ਸਕਦੀ ਹੈ। ਮੀਟਿੰਗ ਵਿੱਚ ਫੌਜੀਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਸਾਬਕਾ ਫੌਜੀਆਂ ਦੀ ਮਾਲੀ ਮਦਦ ਲਈ ਵੱਡਾ ਫੈਸਲਾ ਲਿਆ ਗਿਆ ਹੈ।

ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ VAT ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ OTS ਸਕੀਮ ਨੂੰ ਮੰਜੂਰੀ ਦਿੱਤੀ ਹੈ। ਕੈਬਨਿਟ ਮੀਟਿੰਗ ‘ਚ ਪਿਛਲੇ ਲੰਬੇ ਸਮੇਂ ਤੋਂ ਬਕਾਇਆ ਵੈਟ ਦੇ ਮਸਲੇ ਨੂੰ ਸੁਲਝਾਉਣ ਲਈ ਵਨ ਟਾਈਮ ਸੈਟਲਮੈਂਟ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਦੀਵਾਲੀ ‘ਤੇ ਕਾਰੋਬਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਜਿਸ ਨਾਲ ਲਗਭਗ 60,000 ਵਪਾਰੀਆਂ ਨੂੰ ਫ਼ਾਇਦਾ ਹੋਵੇਗਾ ਤੇ ਲੰਮੇ ਸਮੇਂ ਤੋਂ ਹੁੰਦੀ ਆ ਰਹੀ ਖੱਜਲ ਖੁਆਰੀ ਵੀ ਦੂਰ ਹੋਵੇਗੀ।

ਇਸ ਦੇ ਨਾਲ ਹੀ 100 ਫ਼ੀਸਦੀ ਇਸ ਦਾ ਵਿਆਜ ਅਤੇ ਪੈਨਲਟੀ ਵੀ ਮੁਆਫ਼ ਕਰ ਦਿੱਤੀ ਗਈ ਹੈ, ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਦਰਿਆਦਿਲੀ ਹੈ। ਹਰਪਾਲ ਚੀਮਾ ਨੇ ਦੱਸਿਆ ਕਿ 60,000 ਦੇ ਕਰੀਬ ਕਾਰੋਬਾਰੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਹ ਸਕੀਮ 15 ਨਵੰਬਰ ਤੋਂ ਸ਼ੁਰੂ ਹੋ ਜਾਵੇਗੀ ਅਤੇ 15 ਮਾਰਚ ਤੱਕ ਇਸ ਦਾ ਸਮਾਂ ਹੈ। ਇਸ ਸਮੇਂ ਦੌਰਾਨ ਇਹ ਸਕੀਮ ਲਾਗੂ ਰਹੇਗੀ। ਇਸ ਦੌਰਾਨ ਜਿਹੜੇ ਵੀ ਕਾਰੋਬਾਰੀ ਟੈਕਸ ਭਰਨਾ ਚਾਹੁੰਦੇ ਹਨ, ਉਹ ਇਸ ਨੂੰ ਭਰ ਕੇ ਬਣਦੇ ਪੈਸੇ ਦੇ ਕੇ ਸਰਟੀਫਿਕੇਟ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਾਰੋਬਾਰੀਆਂ ਨੇ ਕਰੀਬ ਇਕ ਲੱਖ ਰੁਪਏ ਤੱਕ ਦਾ ਟੈਕਸ ਦੇਣਾ ਹੈ, ਉਹ ਸਾਰੇ ਦਾ ਸਾਰਾ ਮੁਆਫ਼ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਸ ਟੈਕਸ ਦਾ ਸਾਰਾ ਵਿਆਜ ਅਤੇ ਪੈਨਲਟੀ ਵੀ ਮੁਆਫ਼ ਕਰ ਦਿੱਤੀ ਗਈ ਹੈ। ਇਸ ਨਾਲ 39,787 ਕਾਰੋਬਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਇਸੇ ਤਰ੍ਹਾਂ ਜਿਨ੍ਹਾਂ ਕਾਰੋਬਾਰੀਆਂ ਦਾ ਇਕ ਲੱਖ ਤੋਂ ਲੈ ਕੇ ਇਕ ਕਰੋੜ ਤੱਕ ਦਾ ਟੈਕਸ ਖੜ੍ਹਾ ਹੈ, ਉਸ ‘ਚੋਂ 50 ਫ਼ੀਸਦੀ ਮੁਆਫ਼ ਕੀਤਾ ਗਿਆ ਹੈ।

 

LEAVE A REPLY

Please enter your comment!
Please enter your name here