ਪੰਜਾਬ ‘ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਭਰ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਮੋਬਾਇਲ ਇੰਟਰਨੈੱਟ ਸੇਵਾਵਾਂ ਕੱਲ੍ਹ 12 ਵਜੇ ਤੱਕ ਮੁਕੰਮਲ ਤੌਰ ‘ਤੇ ਬੰਦ ਰਹਿਣਗੀਆਂ। ਯੂਜ਼ਰਸ ਨੂੰ ਬਕਾਇਦਾ ਮੈਸੇਜ ਭੇਜ ਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਮੈਸੇਜ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਪੁਲਿਸ ਨੇ ਚੌਕਸੀ ਵਜੋਂ ਇੰਟਰਨੈਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ।

ਦੱਸਿਆ ਜਾ ਰਿਹਾ ਹੈ ਪੁਲਿਸ ਨੇ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਦੀ ਪੁਲਿਸ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ। ਅੰਮ੍ਰਿਤਪਾਲ ਸਿੰਘ ਜਲੰਧਰ ਦੇ ਨੇੜਲੇ ਪਿੰਡ ਤੋਂ ਪੁਲਿਸ ਨੂੰ ਚਕਮਾ ਦੇ ਕੇ ਭੱਜ ਗਿਆ ਹੈ। ਉਹ ਆਪਣੀ ਗੱਡੀ ਛੱਡ ਕੇ ਕਿਸੇ ਹੋਰ ਗੱਡੀ ਦੇ ਵਿੱਚ ਸਵਾਰ ਹੋ ਕੇ ਫਰਾਰ ਹੋਇਆ ਹੈ, ਜਿਸ ਦਾ ਪੁਲਿਸ ਵੱਲੋਂ ਪਿੱਛਾ ਕੀਤਾ ਜਾ ਰਿਹਾ ਹੈ।