ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜਪਾਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਅਸਤੀਫ਼ਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜਿਆ ਹੈ, ਜਿਸ ਵਿਚ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ।