ਅੰਮ੍ਰਿਤਪਾਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਦੌਰਾਨ ਪੈਰਾ ਮਿਲਟਰੀ ਫੋਰਸ ਨੇ ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲੂਪੁਰ ਖੇੜਾ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਹੈ ਅਤੇ ਅੰਮ੍ਰਿਤਪਾਲ ਨੂੰ ਪੁਲਸ ਨੇ ਹਿਰਾਸਤ ‘ਚ ਲੈ ਲਿਆ ਹੈ।
ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ। ਇਸ ਦੌਰਾਨ ਪਹਿਲਾਂ ਤੋਂ ਪੂਰੀ ਤਿਆਰੀ ਵਿਚ ਖੜ੍ਹੀ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰਾ ਪਾ ਲਿਆ ਅਤੇ ਕੁੱਝ ਗੱਡੀਆਂ ਨੂੰ ਰੁਕਵਾ ਲਿਆ। ਇਸ ਦੌਰਾਨ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ।
ਪੰਜਾਬ ਪੁਲਿਸ ਨੇ ਸਾਰੇ ਨਾਗਰਿਕਾਂ ਨੂੰ ਬੇਨਤੀ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ। ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੰਮ ਕਰ ਰਹੀ ਹੈ। ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਨਾ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ।
ਸਾਰੇ ਨਾਗਰਿਕਾਂ ਨੂੰ ਬੇਨਤੀ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ।
ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੰਮ ਕਰ ਰਹੀ ਹੈ।
ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਨਾ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ। pic.twitter.com/9SHo2y4MFL
— Punjab Police India (@PunjabPoliceInd) March 18, 2023