ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਖਿਲਾਫ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ । ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦਾ ਪਿੱਛਾ ਕੀਤਾ ਜਾ ਰਿਹਾ ਹੈ । ਸੂਤਰਾਂ ਦੇ ਮੁਤਾਬਕ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ । ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਸਕਦੀ ਹੈ । ਅਜਨਾਲਾ ਥਾਣਾ ਹਿੰਸਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਮਾਮਲਾ ਵੀ ਦਰਜ਼ ਕੀਤਾ ਗਿਆ ਸੀ। ਦੱਸ ਦਈਏ ਕਿ ਅੱਜ ਬਠਿੰਡਾ ਦੇ ਰਾਮਪੁਰਾ ਫੂਲ ਵਿੱਚ ਅੰਮ੍ਰਿਤਪਾਲ ਸਿੰਘ ਦਾ ਪ੍ਰੋਗਰਾਮ ਸੀ। ਅੰਮ੍ਰਿਤ ਸੰਚਾਰ ਪ੍ਰੋਗਰਾਮ ਵਿੱਚ ਅੰਮ੍ਰਿਤਪਾਲ ਸਿੰਘ ਨਹੀਂ ਪਹੁੰਚਿਆ। ਰਾਮਪੁਰਾ ਫੂਲ ਦੇ ਮਮਦੋਟ ਵਿਖੇ ਅੰਮ੍ਰਿਤ ਸੰਚਾਰ ਪ੍ਰੋਗਰਾਮ ਹੋਣ ਵਾਲਾ ਸੀ ।

ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਕਈ ਵੱਡੇ ਗੁਰਦੁਆਰਾ ਸਾਹਿਬਾਨ ‘ਚ ਅੰਮ੍ਰਿਤਪਾਲ ਦੇ ਸਮਰਥਕ ਇਕੱਠੇ ਹੋ ਰਹੇ ਸਨ, ਜਿਸ ਤੋਂ ਬਾਅਦ ਪੁਲਸ ਦੀ ਕਾਰਵਾਈ ਦੇਖਣ ਨੂੰ ਮਿਲੀ ਹੈ। ਪੁਲਿਸ ਨੇ ਜਲੰਧਰ ਦੇ ਕਈ ਇਲਾਕਿਆਂ ‘ਚ ਮੁਕੰਮਲ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਵੀ ਸ਼ੁਰੂ ਕਰ ਦਿੱਤੀ ਹੈ।ਪੁਲਿਸ ਸੂਤਰਾਂ ਅਨੁਸਾਰ ਇਸ ‘ਚ ਕਈ ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਕਈ ਚੀਜ਼ਾਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਦੱਸ ਦਈਏ ਕਿ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੀ ਹੈ ਅਤੇ ਜਲਦੀ ਹੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਗੌਰਤਲਬ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ।