ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ‘ਤੇ ਕੋਰੋਨਾ ਦੇ ਸਮੇਂ ਦੌਰਾਨ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਦਰਜ ਕੀਤੇ ਕੇਸ ਰੱਦ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਹ ਕੇਸ ਉਨ੍ਹਾਂ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਾਲਵਿੰਦਰ ਕੰਗ, ਅਰੁਣ ਨਾਰੰਗ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਵਿਜੇ ਸਾਂਪਲਾ ਦੇ ਨਾਲ-ਨਾਲ ਅਸ਼ਵਨੀ ਸ਼ਰਮਾ, ਤਰੁਣ ਚੁੱਘ ਅਤੇ ਕਈ ਹੋਰਾਂ ਖ਼ਿਲਾਫ਼ ਦਰਜ ਕੀਤੇ ਗਏ ਸਨ।
ਇਹ ਮਾਮਲੇ ਚੰਡੀਗੜ੍ਹ ਵਿੱਚ ਕੋਰੋਨਾ ਦੇ ਸਮੇਂ ਦੌਰਾਨ ਲਗਾਏ ਗਏ ਲੌਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਇਨ੍ਹਾਂ ਸਾਰੇ ਆਗੂਆਂ ਖਿਲਾਫ ਦਰਜ ਕੀਤੇ ਗਏ ਸਨ। ਮੈਜਿਸਟਰੇਟ ਦੀ ਸ਼ਕਤੀ ਅਨੁਸਾਰ, ਧਾਰਾ 188 ਅਤੇ ਧਾਰਾ 144 ਕਰੋਨਾ ਸਮੇਂ ਦੌਰਾਨ ਲਗਾਈ ਗਈ ਸੀ। ਇਨ੍ਹਾਂ ਆਗੂਆਂ ਖ਼ਿਲਾਫ਼ ਚੰਡੀਗੜ੍ਹ ਦੇ ਵੱਖ-ਵੱਖ ਥਾਣਿਆਂ ਵਿੱਚ ਇਹ ਕੇਸ ਦਰਜ ਹਨ। ਜਿਸ ਦੇ ਖਿਲਾਫ ਉਸ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।