ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸ਼ਨੀਵਾਰ ਨੂੰ ਨਵੀਂ ਕੈਬਨਿਟ ‘ਚ ਵਿਭਾਗਾਂ ਦੀ ਵੰਡ ਕਰਦੇ ਹੋਏ ਗ੍ਰਹਿ ਵਿਭਾਗ ਆਪਣੇ ਕੋਲ ਰੱਖਿਆ ਜਦੋਂ ਕਿ ਵਿੱਤ ਵਿਭਾਗ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਦਿੱਤਾ ਹੈ।

ਇਕ ਨੋਟੀਫਿਕੇਸ਼ਨ ਅਨੁਸਾਰ ਉੱਪ ਮੁੱਖ ਮੰਤਰੀ ਸਮਰਾਟ ਚੌਧਰੀ ਨੂੰ ਵਿੱਤ ਵਿਭਾਗ ਦਾ ਚਾਰਜ ਸੌਂਪਿਆ ਗਿਆ ਹੈ। ਭਾਜਪਾ ਨੇ ਜਦੋਂ ਵੀ ਜਨਤਾ ਦਲ (ਯੂਨਾਈਟੇਡ) ਦੇ ਪ੍ਰਧਾਨ ਨਿਤੀਸ਼ ਕੁਮਾਰ ਨਾਲ ਸੱਤਾ ਸਾਂਝੀ ਕੀਤੀ ਹੈ ਤਾਂ ਉਸ ਨੂੰ ਹਮੇਸ਼ਾ ਵਿੱਤ ਵਿਭਾਗ ਮਿਲਿਆ ਹੈ। ਇਸ ‘ਚ ਕਿਹਾ ਗਿਆ ਹੈ ਕਿ ਉੱਪ ਮੁੱਖ ਮੰਤਰੀ ਵਿਜੇ ਕੁਮਾਰ ਸਿਨਹਾ ਨੂੰ ਖੇਤੀਬਾੜੀ ਅਤੇ ਸੜਕ ਨਿਰਮਾਣ ਦਾ ਅਹਿਮ ਚਾਰਜ ਸੌਂਪਿਆ ਗਿਆ ਹੈ।

LEAVE A REPLY

Please enter your comment!
Please enter your name here