ਭਾਰਤ ਦੀ ਰੂਬੀਨਾ ਫਰਾਂਸਿਸ ਨੇ ਕੀਤਾ ਕਮਾਲ, ਏਅਰ ਪਿਸਟਲ SH1 ਫਾਈਨਲ ‘ਚ ਜਿੱਤਿਆ ਕਾਂਸੀ ਦਾ ਤਗਮਾ
ਭਾਰਤ ਨੇ ਪੈਰਾਲੰਪਿਕ ਵਿੱਚ ਇੱਕ ਹੋਰ ਤਮਗਾ ਆਪਣੇ ਨਾਮ ਕਰ ਲਿਆ ਹੈ। ਭਾਰਤ ਦੇ ਲਈ ਰੂਬੀਨਾ ਫਰਾਂਸਿਸ ਨੇ ਨਿਸ਼ਾਨੇਬਾਜ਼ੀ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਰੂਬੀਨਾ ਫਰਾਂਸਿਸ ਨੇ ਮਹਿਲਾਵਾਂ ਦੀ 10 ਮੀਟਰ ਏਅਰ ਪਿਸਟਲ SH1 ਫਾਈਨਲ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਇਸ ਤਰ੍ਹਾਂ ਭਾਰਤ ਨੂੰ ਪੈਰਿਸ ਪੈਰਾਲੰਪਿਕ ਖੇਡਾਂ ਵਿੱਚ ਪੰਜਵਾਂ ਤਗਮਾ ਮਿਲਿਆ ਹੈ। ਇਸ ਤੋਂ ਪਹਿਲਾਂ ਰੂਬੀਨਾ ਫਰਾਂਸਿਸ ਕੁਆਲੀਫਿਕੇਸ਼ਨ ਵਿੱਚ ਸੱਤਵੇਂ ਸਥਾਨ ’ਤੇ ਰਹੀ ਸੀ ਪਰ ਫਾਈਨਲ ਵਿੱਚ ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਪੈਰਿਸ ਪੈਰਾਲੰਪਿਕ ਦੀ ਨਿਸ਼ਾਨੇਬਾਜ਼ੀ ਵਿੱਚ ਭਾਰਤ ਦਾ ਇਹ ਚੌਥਾ ਤਗਮਾ ਹੈ । ਅਵਨੀ ਲੇਖਰਾ ਨੇ ਮਹਿਲਾਵਾਂ ਦੀ 10 ਮੀਟਰ ਏਅਰ ਰਾਈਫਲ ਸਟੈਂਡਿੰਗ SH1 ਈਵੈਂਟ ਵਿੱਚ ਸੋਨ ਤਮਗਾ ਜਿੱਤਿਆ, ਜਦਕਿ ਮੋਨਾ ਅਗਰਵਾਲ ਨੇ ਕਾਂਸੀ ਦੇ ਤਗਮੇ ‘ਤੇ ਕਬਜ਼ਾ ਕੀਤਾ। ਇਸ ਤੋਂ ਬਾਅਦ ਮਨੀਸ਼ ਨਰਵਾਲ ਨੇ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਐਸਐਚ1 ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤਿਆ।
ਇਹ ਵੀ ਪੜ੍ਹੋ:ਪੰਜਾਬ-ਹਰਿਆਣਾ ‘ਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਤੋਂ ਹਰਿਦੁਆਰ ਤੱਕ ਚੱਲਣਗੀਆਂ ਸਪੈਸ਼ਲ ਟਰੇਨਾਂ || Latest News
ਰੂਬੀਨਾ ਫਰਾਂਸਿਸ ਨੇ 556 ਅੰਕਾਂ ਨਾਲ ਕੁਆਲੀਫਿਕੇਸ਼ਨ ਵਿੱਚ ਸੱਤਵੇਂ ਸਥਾਨ ’ਤੇ ਰਹਿ ਕੇ ਫਾਈਨਲ ਵਿੱਚ ਥਾਂ ਬਣਾਈ । ਇਸ ਤੋਂ ਬਾਅਦ ਉਸ ਨੇ ਫਾਈਨਲ ਵਿੱਚ 211.1 ਦਾ ਸਕੋਰ ਬਣਾਇਆ। ਹਾਲਾਂਕਿ ਇੱਕ ਸਮੇਂ ਰੂਬੀਨਾ ਫਰਾਂਸਿਸ ਦੂਜੇ ਸਥਾਨ ‘ਤੇ ਚੱਲ ਰਹੀ ਸੀ ਪਰ ਛੇਵੀਂ ਸੀਰੀਜ਼ ਵਿੱਚ ਉਹ ਪਛੜ ਗਈ। ਇਸ ਦੇ ਬਾਵਜੂਦ ਉਹ ਟਾਪ-3 ਵਿੱਚ ਜਗ੍ਹਾ ਬਣਾਉਣ ਵਿੱਚ ਕਾਮਯਾਬ ਰਹੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ 25 ਸਾਲਾ ਰੂਬੀਨਾ ਕੁਆਲੀਫਿਕੇਸ਼ਨ ਰਾਊਂਡ ਵਿੱਚ ਚੋਟੀ ਦੇ ਅੱਠ ਨਿਸ਼ਾਨੇਬਾਜ਼ਾਂ ਤੋਂ ਪਿੱਛੇ ਰਹੀ ਸੀ ਪਰ ਅੰਤ ਵਿੱਚ ਉਸ ਨੇ ਵਾਪਸੀ ਕੀਤੀ। ਇਸ ਤੋਂ ਬਾਅਦ ਉਸ ਨੇ ਤਗਮੇ ਦੀ ਦੌੜ ਵਿੱਚ ਥਾਂ ਬਣਾਈ। ਦੱਸ ਦਈਏ ਕਿ ਮੱਧ ਪ੍ਰਦੇਸ਼ ਦੀ ਇਹ ਨਿਸ਼ਾਨੇਬਾਜ਼ ਤਿੰਨ ਸਾਲ ਪਹਿਲਾਂ ਟੋਕੀਓ ਪੈਰਾਲੰਪਿਕ ਦੇ ਕੁਆਲੀਫਾਇੰਗ ਰਾਊਂਡ ਵਿੱਚ ਸੱਤਵੇਂ ਸਥਾਨ ‘ਤੇ ਰਹੀ ਸੀ, ਜਦਕਿ ਫਾਈਨਲ ਵਿੱਚ ਵੀ ਉਹ ਸੱਤਵੇਂ ਸਥਾਨ ‘ਤੇ ਰਹੀ ਸੀ। ਇਸ ਤੋਂ ਬਾਅਦ ਇਸ ਨਿਸ਼ਾਨੇਬਾਜ਼ ਨੇ ਜ਼ਬਰਦਸਤ ਖੇਡ ਦਿਖਾਈ। ਇਸ ਤਰ੍ਹਾਂ ਉਹ ਕਾਂਸੀ ਦਾ ਤਗਮਾ ਜਿੱਤਣ ਵਿਚ ਸਫਲ ਰਹੀ।