ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਮੰਗ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ।
ਜ਼ਿਕਰਯੋਗ ਹੈ ਕਿ ਮਨੀਸ਼ਾ ਗੁਲਾਟੀ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜਿਸ ਦੀ ਸੁਣਵਾਈ 16 ਮਾਰਚ ਨੂੰ ਹੋਣੀ ਸੀ ਪਰ ਸੁਣਵਾਈ ਮੁਲਤਵੀ ਹੋ ਜਾਣ ਦੇ ਕਾਰਨ ਇਹ ਸੁਣਵਾਈ ਅੱਜ ਕੀਤੀ ਗਈ।