CM ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ PAU ਤੇ GADVASU ਦੇ ਟੀਚਿੰਗ ਸਟਾਫ਼ ਲਈ UGC ਪੇਅ ਸਕੇਲ ਲਾਗੂ ਕਰ ਦਿੱਤਾ ਹੈ। ਦੂਜੇ ਪਾਸੇ ਨਾਨ-ਟੀਚਿੰਗ ਸਟਾਫ਼ ਲਈ ਵੀ ਸੋਧਿਆ ਹੋਇਆ ਪੇਅ ਸਕੇਲ ਲਾਗੂ ਹੋਵੇਗਾ। ਮੁੱਖ ਮੰਤਰੀ ਨੇ ਵਿਧਾਨ ਸਭਾ ‘ਚ ਇਸ ਦੀ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਵੀ ਇਸ ਬਾਰੇ ਟਵੀਟ ਕਰਕੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਿਜ਼ ਯੂਨੀਵਰਸਿਟੀ )GADVASU) ਦੇ ਟੀਚਿੰਗ ਸਟਾਫ ਲਈ UGC ਸਕੇਲ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਨਾਨ-ਟੀਚਿੰਗ ਸਟਾਫ ਲਈ ਵੀ ਸੋਧਿਆ ਹੋਇਆ ਪੇਅ ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਸੀ.ਐੱਮ. ਮਾਨ ਨੇ ਕਿਹਾ ਕਿ ਜੋ ਕਹਿੰਦੇ ਹਾਂ, ਉਹ ਕਰਦੇ ਹਾਂ…।

ਇਸ ਤੋਂ ਇਲਾਵਾ ਅੱਜ ਵਿਧਾਨ ਸਭਾ ਵਿੱਚ ਲੁਧਿਆਣਾ ਨੇੜਲੇ ਹਲਵਾਰਾ ਹਵਾਈ ਫ਼ੌਜ ਦੇ ਅੱਡੇ ਦੇ ਨਾਲ ਬਣਾਏ ਜਾਣ ਵਾਲੇ ਕੌਮਾਂਤਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖੇ ਜਾਣ ਸੰਬੰਧੀ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ। ਇਸ ਸੰਬੰਧੀ ਮਤਾ ਖ਼ੁਦ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਪੇਸ਼ ਕੀਤਾ ਜਿਸ ਦੀ ਤਾਈਦ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ ਦੀਆਂ ਅਨਾਜ ਮੰਡੀਆਂ ‘ਚ 1 ਅਪ੍ਰੈਲ ਤੋਂ ਕਣਕ ਦੀ ਖਰੀਦ ਹੋ ਜਾਵੇਗੀ ਸ਼ੁਰੂ

ਮਤੇ ਵਿੱਚ ਸਰਕਾਰ ਨੂੰ ਅਧਿਕਾਰਤ ਕੀਤਾ ਗਿਆ ਹੈ ਕਿ ਉਹ ਕੇਂਦਰ ਸਰਕਾਰ ਕੋਲ ਇਸ ਗੱਲ ਦੀ ਸਿਫਾਰਿਸ਼ ਕਰੇ ਕਿ ਹਲਵਾਰਾ ਹਵਾਈ ਅੱਡੇ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ ਕੌਮਾਂਤਰੀ ਹਵਾਈ ਅੱਡਾ ਰੱਖ਼ਿਆ ਜਾਵੇ।