ਮੁਹਾਲੀ: ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਮਿਲੀ ਜਾਣਕਾਰੀ ਅਨੁਸਾਰ ਐਸ.ਆਈ ਸੁਖਵਿੰਦਰ ਸਿੰਘ ਪੁਲਿਸ ਟੀਮ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਪੰਚਮ ਸੁਸਾਇਟੀ ਸੈਕਟਰ-68 ਨੇੜੇ ਮੌਜੂਦ ਸਨ।
ਉਦੋਂ ਦੋਵੇਂ ਮੁਲਜ਼ਮਾਂ ਨੂੰ ਹਰਿਆਣਾ ਨੰਬਰ ਵਾਲੀ ਕਾਰ ਵਿੱਚ ਆਉਂਦੇ ਦੇਖਿਆ ਗਿਆ। ਜੋ ਪੁਲਿਸ ਟੀਮ ਨੂੰ ਦੇਖ ਕੇ ਘਬਰਾ ਗਏ ਅਤੇ ਆਪਣੀ ਕਾਰ ਪਿੱਛੇ ਮੋੜਨ ਲੱਗੇ। ਜਿਨ੍ਹਾਂ ਨੂੰ ਐਸ.ਆਈ ਨੇ ਪੁਲਿਸ ਟੀਮ ਦੀ ਮਦਦ ਨਾਲ ਕਾਬੂ ਕੀਤਾ। ਜਦੋਂ ਉਨ੍ਹਾਂ ਦੀ ਕਾਰ ਦੀ ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲਈ ਗਈ ਤਾਂ ਉਸ ‘ਚੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ।
ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਥਾਣਾ ਫੇਜ਼-8 ਦੀ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਅਤੇ ਜੈਦੀਪ ਸਿੰਘ ਵਾਸੀ ਫਤਿਹਾਬਾਦ ਜ਼ਿਲ੍ਹਾ ਹਰਿਆਣਾ ਵਜੋਂ ਹੋਈ ਹੈ।