ਮੌਸਮ ਵਿਭਾਗ ਵਲੋਂ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਤੇ ਮੀਂਹ ਦਾ ਅਲਰਟ ਜਾਰੀ

0
30

ਮੌਸਮ ਵਿਭਾਗ ਵਲੋਂ ਹਿਮਾਚਲ ਪ੍ਰਦੇਸ਼ ‘ਚ ਭਲਕੇ ਲਈ ਬਰਫਬਾਰੀ ਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ‘ਚ ਬਹੁਤ ਜ਼ਿਆਦਾ ਠੰਡ ਪੈ ਰਹੀ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਧੁੰਦ ਦੀ ਸਥਿਤੀ ਹੋਰ ਵੀ ਬਦਤਰ ਹੋ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਪੈ ਰਹੀ ਹੈ।

ਸਵੇਰੇ ਇੱਥੇ ਵਿਜ਼ੀਬਿਲਟੀ 25 ਮੀਟਰ ਤੋਂ ਘੱਟ ਹੁੰਦੀ ਹੈ। ਇਸ ਦੇ ਨਾਲ ਹੀ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਸਵੇਰ ਦੀ ਧੁੰਦ ਤੋਂ ਬਾਅਦ ਦੁਪਹਿਰ ਬਾਅਦ ਧੁੱਪ ਨਿਕਲੇਗੀ, ਜਿਸ ਕਾਰਨ ਲੋਕਾਂ ਨੂੰ ਠੰਡ ਤੋਂ ਰਾਹਤ ਮਿਲ ਸਕਦੀ ਹੈ। ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ ‘ਤੇ 2 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ 7 ਉਡਾਣਾਂ ਵਿੱਚ ਦੇਰੀ ਹੋਈ ਹੈ।

ਇਸ ਦੇ ਨਾਲ ਹੀ ਹਰਿਆਣਾ ਦੇ 8 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ ਅਤੇ ਜੀਂਦ ਸ਼ਾਮਲ ਹਨ। ਇੱਥੇ ਵੀ ਵਿਜ਼ੀਬਿਲਟੀ 25 ਮੀਟਰ ਦੇ ਕਰੀਬ ਹੈ। ਉਥੇ ਹੀ ਚੰਡੀਗੜ੍ਹ ‘ਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਪੈਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here