ਹਿਮਾਚਲ ਪ੍ਰਦੇਸ਼ ਵਿੱਚ ਇਸ ਵਾਰ ਬਰਫ਼ਬਾਰੀ ਨਾ ਹੋਣ ਕਾਰਨ ਪੰਜਾਬ ਤੇ ਹਰਿਆਣਾ ਵਿੱਚ ਠੰਢ ਜ਼ਿਆਦਾ ਪੈ ਰਹੀ ਹੈ। ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਧੁੰਦ ਦਾ ਰੈੱਡ ਅਲਰਟ ਹੈ। ਇੱਥੇ ਵਿਜ਼ੀਬਿਲਟੀ 25 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਚੰਡੀਗੜ੍ਹ ‘ਚ ਯੈਲੋ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ-ਹਰਿਆਣਾ ‘ਚ ਠੰਡ ਤੋਂ ਰਾਹਤ ਮਿਲਣ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ ਹਨ। ਪੰਜਾਬ ‘ਚ ਅਗਲੇ 4-5 ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਘੱਟੋ-ਘੱਟ ਤਾਪਮਾਨ ‘ਚ 21 ਜਨਵਰੀ ਤੱਕ ਕੋਈ ਵੱਡਾ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ। 22 ਜਨਵਰੀ ਤੋਂ ਤਾਪਮਾਨ 2 ਡਿਗਰੀ ਵਧਣ ਦੀ ਸੰਭਾਵਨਾ ਹੈ। ਚੰਡੀਗੜ੍ਹ ‘ਚ ਧੁੰਦ ਲਈ ਯੈਲੋ ਅਲਰਟ ਜਾਰੀ ਹੈ।
ਸਵੇਰ ਵੇਲੇ ਸੰਘਣੀ ਧੁੰਦ ਅਤੇ ਬਾਅਦ ਵਿੱਚ ਧੁੱਪ ਨਿਕਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ। ਅੰਮ੍ਰਿਤਸਰ ‘ਚ ਧੁੰਦ ਨੂੰ ਲੈ ਕੇ ਅੱਜ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਧੁੱਪ ਨਿਕਲਣ ਦੀ ਸੰਭਾਵਨਾ ਹੈ ਪਰ ਸਵੇਰ ਵੇਲੇ ਧੁੰਦ ਛਾਈ ਰਹੇਗੀ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ।
ਤਾਪਮਾਨ 6 ਤੋਂ 16 ਡਿਗਰੀ ਦੇ ਵਿਚਕਾਰ ਰਹੇਗਾ। ਜਲੰਧਰ ‘ਚ ਧੁੰਦ ਨੂੰ ਲੈ ਕੇ ਅੱਜ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰੇ ਧੁੰਦ ਰਹੇਗੀ ਅਤੇ ਬਾਅਦ ਵਿੱਚ ਧੁੱਪ ਨਿਕਲਣ ਦੀ ਸੰਭਾਵਨਾ ਹੈ। ਤਾਪਮਾਨ 6 ਤੋਂ 15 ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ‘ਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਹੈ। ਲੁਧਿਆਣਾ ਵਿੱਚ ਵੀ ਕੋਲਡ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 6 ਤੋਂ 18 ਡਿਗਰੀ ਦੇ ਵਿਚਕਾਰ ਰਹੇਗਾ।









