ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਲੁਧਿਆਣਾ ਜ਼ਿਲ੍ਹੇ ‘ਚ ਸਤਲੁਜ ਕੰਢੇ ਪੈਂਦੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਪੰਜਾਬ ‘ਚ ਜੰਗਲਾਤ ਦੇ ਇਲਾਕੇ ਨੂੰ 3.67 ਫੀਸਦੀ ਤੋਂ ਵਧਾ ਕੇ ਭਾਰਤ ਦੇ ਬਾਕੀ ਸੂਬਿਆਂ ਦੇ ਬਰਾਬਰ 33 ਫੀਸਦੀ ਕਰਨ ਬਾਰੇ ਵੀ ਸਾਰਥਕ ਕਧਮ ਚੁੱਕਣ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਸਾਰੇ ਵਿਧਾਨਕਾਰ ਵਾਤਾਵਰਨ ਦੀ ਸਾਂਭ-ਸੰਭਾਲ ਸੰਭਾਲ ਸੰਬੰਧੀ ਮੁੱਦੇ ਪਿਛਲੀ ਵਿਧਾਨ ਸਭਾ ‘ਚ ਉਠਾਉਂਦੇ ਰਹੇ ਸਨ ਪਰ ਇਨ੍ਹਾਂ ਮੁੱਦਿਆਂ ‘ਤੇ ਪਿਛਲੀ ਸਰਕਾਰ ਨੇ ਕੋਈ ਸਕਾਰਾਤਮਕ ਕਦਮ ਨਹੀਂ ਚੁੱਕਿਆ। ਤਾਜ਼ਾ ਸੈਸ਼ਨ ਵਿੱਚ ਵੀ ਮੱਤੇਵਾੜਾ ਦੇ ਜੰਗਲ ਦਾ ਮੁੱਦਾ ਉੱਠਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਰੋਸਾ ਵੀ ਦਿਵਾਇਆ ਗਿਆ ਸੀ।
 
			 
		