ਲੇਬਰ ਤੋਂ 8 ਘੰਟੇ ਤੋਂ ਵੱਧ ਕੰਮ ਲੈਣ ਵਾਲੇ ਹੋ ਜਾਣ ਸਾਵਧਾਨ! ਪੰਜਾਬ ਸਰਕਾਰ ਨੇ ਕੰਮ ਕਰਨ ਦੀ ਸਮਾਂ -ਸੀਮਾ ਕੀਤੀ ਤੈਅ

0
23

ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕੰਮ ਦੇ ਘੰਟਿਆਂ ਸਬੰਧੀ ਫੈਕਟਰੀਜ਼ ਐਕਟ 1948 ਅਨੁਸਾਰ ਬੀਤੇ ਦਿਨੀਂ ਜਾਰੀ ਪੱਤਰ ਦੀ ਗ਼ਲਤ ਵਿਆਖਿਆ ਕੀਤੀ ਗਈ ਹੈ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਕਿਰਤ ਵਿਭਾਗ ਪੰਜਾਬ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਾਰੀ ਪੱਤਰ ਦੇ ਨੁਕਤਾ ਨੰਬਰ 1 ’ਤੇ ਦੱਸਿਆ ਗਿਆ ਹੈ ਕਿ ਕੰਮਕਾਜੀ ਦਿਨ ਦੌਰਾਨ ਇਕ ਕਿਰਤੀ ਤੋਂ ਵੱਧ-ਤੋਂ ਵੱਧ 12 ਘੰਟਿਆਂ ਕੰਮ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਗ਼ਲਤ ਵਿਆਖਿਆ ਕਰਦਿਆਂ ਕੰਮ ਦੇ ਘੰਟੇ 12 ਸਮਝ ਲਏ ਗਏ ਹਨ ਜੋ ਕਿ ਗ਼ਲਤ ਹੈ।

ਬੁਲਾਰੇ ਨੇ ਸਪੱਸ਼ਟ ਕੀਤਾ ਕਿ ਫੈਕਟਰੀਜ਼ ਐਕਟ 1948 ਦੇ ਸੈਕਸ਼ਨ ਅਨੁਸਾਰ ਕੰਮ ਵਾਲੇ ਘੰਟਿਆਂ ਦੀ ਗਿਣਤੀ ਪਹਿਲਾਂ ਵਾਂਗ 8 ਘੰਟੇ ਹੀ ਹੈ। ਐਕਟ ਅਨੁਸਾਰ ਕਿਸੇ ਵੀ ਬਾਲਗ ਕਾਮੇ ਤੋਂ 48 ਘੰਟਿਆਂ ਤੋਂ ਵੱਧ ਕੰਮ ਨਹੀਂ ਲਿਆ ਜਾ ਸਕਦਾ।

ਜੇ ਕਿਸੇ ਕਾਮੇ ਦੇ ਕੰਮ ਵਾਲੇ ਘੰਟਿਆਂ ਦੀ ਗਿਣਤੀ ਵੱਧ ਜਾਂਦੀ ਹੈ ਤਾਂ ਬਾਲਗ ਕਾਮੇ ਨੂੰ ਫੈਕਟਰੀਜ਼ ਐਕਟ 1948 ਦੇ ਸੈਕਸ਼ਨ 59 ਅਨੁਸਾਰ ਓਵਰਟਾਈਮ ਦੇਣਾ ਜ਼ਰੂਰੀ ਹੈ। ਇਸ ਮੱਦ ਅਨੁਸਾਰ ਫੈਕਟਰੀ ਵਿਚ ਕੰਮ ਕਰਨ ਵਾਲਾ ਵਰਕਰ ਜੇ ਕੰਮ-ਕਾਜੀ ਦਿਨ ਦੌਰਾਨ 9 ਘੰਟੇ ਤੋਂ ਵੱਧ ਕੰਮ ਕਰਦਾ ਹੈ ਅਤੇ ਹਫ਼ਤੇ ਵਿਚ 48 ਘੰਟੇ ਤੋਂ ਵੱਧ ਕੰਮ ਕਰਦਾ ਹੈ ਤਾਂ ਉਸ ਨੂੰ ਦਿਹਾੜੀ ਤੋਂ ਦੋ ਗੁਣਾਂ ਤਨਖ਼ਾਹ ਦੇਣੀ ਲਾਜ਼ਮੀ ਹੈ।

ਬੁਲਾਰੇ ਨੇ ਸਪੱਸ਼ਟ ਕੀਤਾ ਕਿ ਫੈਕਟਰੀ ਐਕਟ ਅਤੇ ਰੂਲਜ਼ ਅਨੁਸਾਰ ਕਿਸੇ ਵੀ ਵਰਕਰ ਨੂੰ ਲਗਾਤਾਰ 7 ਦਿਨ ਤੋਂ ਵੱਧ ਓਵਰਟਾਈਮ ਨਹੀਂ ਕਰ ਸਕਦਾ। ਇਸ ਦੇ ਨਾਲ ਹੀ ਇਕ ਹਫ਼ਤੇ ਵਿਚ ਕਿਸੇ ਵੀ ਵਰਕਰ ਦੇ ਕੰਮ-ਕਾਜੀ ਘੰਟੇ 60 ਤੋਂ ਵੱਧ ਨਹੀਂ ਹੋ ਸਕਦੇ ਅਤੇ ਨਾ ਹੀ ਇਕ ਪੰਦਰਵਾੜੇ ਵਿਚ ਕਿਸੇ ਵਰਕਰ ਦੇ ਕੰਮ-ਕਾਜੀ ਘੰਟੇ 115 ਤੋਂ ਵੱਧ ਹੋ ਸਕਦੇ ਹਨ।

LEAVE A REPLY

Please enter your comment!
Please enter your name here