ਲੋਕਾਂ ਨੂੰ ਧੁੰਦ ਤੇ ਠੰਡ ਤੋਂ ਨਹੀਂ ਮਿਲੀ ਰਾਹਤ, ਮੌਸਮ ਵਿਭਾਗ ਵਲੋਂ ਅਲਰਟ ਜਾਰੀ

0
118

ਠੰਡ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸੇ ਤਰ੍ਹਾਂ ਧੁੰਦ ਵੀ ਘਟਣ ਦਾ ਨਾਂ ਨਹੀਂ ਲੈ ਰਹੀ। ਮੌਸਮ ਵਿਭਾਗ ਵਲੋਂ ਵੀ ਵਾਰ-ਵਾਰ ਅਲਰਟ ਜਾਰੀ ਕੀਤਾ ਜਾ ਰਿਹਾ ਹੈ।ਪੰਜਾਬ ‘ਚ ਧੁੰਦ ਤੇ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੰਗਲਵਾਰ ਨੂੰ ਕੁੱਝ ਇਲਾਕਿਆਂ ‘ਚ ਧੁੱਪ ਨਿਕਲੀ, ਜਿਸ ਕਾਰਨ ਲੋਕਾਂ ਨੂੰ ਕੁੱਝ ਰਾਹਤ ਮਿਲੀ।

ਦੱਸਿਆ ਜਾ ਰਿਹਾ ਕਿ ਪੰਜਾਬ ਦੇ ਇਨ੍ਹਾਂ 5 ਜ਼ਿਿਲ੍ਹਆਂ ‘ਚ ਮੌਸਮ ਖ਼ਰਾਬ ਰਹੇਗਾ। ਜਾਣਕਾਰੀ ਅਨੁਸਾਰ ਗੁਰਦਾਸਪੁਰ, ਤਰਨਤਾਰਨ, ਫ਼ਿਰੋਜ਼ਪੁਰ, ਲੁਧਿਆਣਾ ਅਤੇ ਪਟਿਆਲਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਿਲ੍ਹਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵਲੋਂ ਅੱਜ ਸੀਤ ਲਹਿਰ ਦੀ ਚਿਤਾਵਨੀ ਦਿੱਤੀ ਗਈ ਹੈ। ਪੰਜਾਬ ‘ਚ ਅਗਲੇ 4 ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਅਗਲੇ 2 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। 25 ਜਨਵਰੀ ਤੋਂ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਹੋ ਸਕਦਾ ਹੈ। ਇਸ ਦੌਰਾਨ ਸੰਘਣੀ ਧੁੰਦ ਵੀ ਪੈਣ ਦੀ ਸੰਭਾਵਨਾ ਰਹੇਗੀ।

ਜੇਕਰ ਹਿਮਾਚਲ ਪ੍ਰਦੇਸ਼ ‘ਚ ਮੀਂਹ ਜਾਂ ਬਰਫਬਾਰੀ ਹੁੰਦੀ ਹੈ ਤਾਂ ਘੱਟ ਦਬਾਅ ਕਾਰਨ ਹੇਠਾਂ ਵੱਲ ਵਗਣ ਵਾਲੀਆਂ ਠੰਡੀਆਂ ਹਵਾਵਾਂ ਨਾਲ ਪੰਜਾਬ-ਹਰਿਆਣਾ ‘ਚ ਠੰਡ ਵਧੇਗੀ। ਚੰਡੀਗੜ੍ਹ ‘ਚ ਸਵੇਰ ਵੇਲੇ ਧੁੰਦ ਪੈਣ ਦੇ ਆਸਾਰ ਹਨ। ਠੰਡੇ ਦਿਨ ਦੀ ਚਿਤਾਵਨੀ ਵੀ ਜਾਰੀ ਹੈ।

ਦਿਨ ਦੇ ਤਾਪਮਾਨ ‘ਚ ਕਰੀਬ 2 ਡਿਗਰੀ ਤੱਕ ਸੁਧਾਰ ਹੋਣ ਦੀ ਉਮੀਦ ਹੈ। ਤਾਪਮਾਨ 6 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਮੋਹਾਲੀ ‘ਚ ਅੱਤ ਦੀ ਧੁੰਦ ਦੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ,ਨਾਲ ਹੀ ਠੰਡ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਦਿਨ ਦਾ ਤਾਪਮਾਨ 6 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ‘ਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਰਾਤ ਦੇ ਤਾਪਮਾਨ ਵਿੱਚ ਗਿਰਾਵਟ, ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧਾ ਹੋਵੇਗਾ।

ਤਾਪਮਾਨ 5 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ ‘ਚ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਸੂਰਜ ਦੇ ਚਮਕਣ ਦੀ ਸੰਭਾਵਨਾ ਘੱਟ ਹੈ ਅਤੇ ਦਿਨ ਕਾਫ਼ੀ ਠੰਡਾ ਰਹੇਗਾ। ਤਾਪਮਾਨ 6 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ‘ਚ ਅੱਜ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਅਤੇ ਦਿਨ ਬਹੁਤ ਠੰਡਾ ਰਹੇਗਾ।ਤਾਪਮਾਨ 6 ਤੋਂ 14 ਡਿਗਰੀ ਦੇ ਵਿਚਕਾਰ ਰਹੇਗਾ।

LEAVE A REPLY

Please enter your comment!
Please enter your name here