ਮਹਾਰਾਸ਼ਟਰ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਖੋਪੋਲੀ ਕਸਬੇ ਦੇ ਨੇੜੇ ਇੱਕ ਪਹਾੜੀ ਖੇਤਰ ‘ਚ ਦੇਰ ਰਾਤ ਨੂੰ ਵਿਦਿਆਰਥੀਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ‘ਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਤੇ 46 ਹੋਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ: ਸੰਗਤ ਸਿੰਘ ਗਿਲਜੀਆਂ ਨੂੰ ਕੋਰਟ ਵਲੋਂ ਸੰਮਨ ਜਾਰੀ
ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਲੋਨਾਵਾਲਾ ਹਿੱਲ ਸਟੇਸ਼ਨ ਤੋਂ ਕਰੀਬ 14 ਕਿਲੋਮੀਟਰ ਦੂਰ ਪੁਰਾਣੇ ਮੁੰਬਈ-ਪੁਣੇ ਹਾਈਵੇ ‘ਤੇ ਰਾਤ 8 ਵਜੇ ਦੇ ਕਰੀਬ ਵਾਪਰੀ। ਹਾਦਸੇ ‘ਚ ਕਈ ਵਿਦਿਆਰਥੀ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਵਿਦਿਆਰਥੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ।
ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਨਿੱਜੀ ਬੱਸ ਵਿਚ ਉਪਨਗਰ ਚੇਂਬੂਰ ਦੇ ਇੱਕ ਕੋਚਿੰਗ ਕਲਾਸ ਦੇ ਘੱਟੋ-ਘੱਟ 48 ਵਿਦਿਆਰਥੀ ਸਫ਼ਰ ਕਰ ਰਹੇ ਸਨ। ਇਹ ਸਾਰੇ 10ਵੀਂ ਜਮਾਤ ਦੇ ਵਿਦਿਆਰਥੀ ਹਨ ਅਤੇ ਪਿਕਨਿਕ ਮਨਾ ਕੇ ਵਾਪਸ ਆ ਰਹੇ ਸਨ।
ਇਹ ਵੀ ਪੜ੍ਹੋ: ਕੋਟਕਪੂਰਾ ਗੋਲੀ ਕਾਂਡ ਸੰਬੰਧੀ SIT ਅੱਜ ਸੁਖਬੀਰ ਬਾਦਲ ਤੋਂ ਕਰੇਗੀ ਪੁੱਛ-ਗਿੱਛ
ਅਧਿਕਾਰੀ ਨੇ ਕਿਹਾ, “ਲੋਨਾਵਾਲਾ (ਪੁਣੇ ਜ਼ਿਲੇ ਵਿੱਚ ਸਥਿਤ) ਵਿੱਚ ਪਿਕਨਿਕ ਤੋਂ ਵਾਪਸ ਆਉਂਦੇ ਸਮੇਂ ਬ੍ਰੇਕ ਫੇਲ ਹੋਣ ਕਾਰਨ ਖੋਪੋਲੀ ਦੇ ਨੇੜੇ ਬੱਸ ਪਲਟ ਗਈ।
ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਸਾਰੇ ਵਿ ਦਿਆਰਥੀ ਅਤੇ ਡਰਾਈਵਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਬਾਅਦ ਵਿੱਚ ਇਲਾਜ ਲਈ ਲੋਨਾਵਾਲਾ ਅਤੇ ਖੋਪੋਲੀ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਅਧਿਕਾਰੀ ਨੇ ਦੱਸਿਆ ਕਿ 17 ਅਤੇ 16 ਸਾਲ ਦੀ ਉਮਰ ਦੇ ਦੋ ਗੰਭੀਰ ਜ਼ਖਮੀ ਵਿਦਿਆਰਥੀਆਂ ਨੂੰ ਇਲਾਜ ਦੌਰਾਨ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਚੇਂਬੂਰ ਕੈਂਪ ਦੀ ਰਹਿਣ ਵਾਲੀ ਹਿਤਿਕਾ ਖੰਨਾ ਅਤੇ ਰਾਜ ਰਾਜੇਸ਼ ਮਹਾਤਰੇ (16) ਵਜੋਂ ਹੋਈ ਹੈ।