ਸ਼ਲਗਮ ਦਾ ਸੇਵਨ ਸਿਹਤ ਲਈ ਹੁੰਦਾ ਹੈ ਕਾਫੀ ਫਾਇਦੇ, ਖੁਰਾਕ ‘ਚ ਜ਼ਰੂਰ ਕਰੋ ਸ਼ਾਮਿਲ

0
13

ਸਰਦੀਆਂ ਦੇ ਮੌਸਮ ਵਿਚ ਕਈ ਤਰ੍ਹਾਂ ਦੀਆਂ ਸਬਜ਼ੀਆਂ ਮਿਲਦੀਆਂ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀਆਂ ਹਨ। ਇਨ੍ਹਾਂ ‘ਚੋਂ ਇਕ ਹੈ ਸ਼ਲਗਮ, ਜੋ ਮੌਸਮੀ ਬਿਮਾਰੀਆਂ ਤੋਂ ਬਚਾਉਣ ‘ਚ ਮਦਦਗਾਰ ਹੈ। ਇਸ ਨੂੰ ਖਾਣ ਨਾਲ ਸਰੀਰ ‘ਚ ਵਿਟਾਮਿਨ-ਸੀ, ਵਿਟਾਮਿਨ-ਕੇ, ਪੋਟਾਸ਼ੀਅਮ ਆਦਿ ਪੋਸ਼ਕ ਤੱਤਾਂ ਦੀ ਕਮੀ ਦੂਰ ਹੁੰਦੀ ਹੈ।

ਤੁਸੀਂ ਕਈ ਤਰੀਕਿਆਂ ਨਾਲ ਆਪਣੀ ਖ਼ੁਰਾਕ ‘ਚ ਸ਼ਲਗਮ ਨੂੰ ਸ਼ਾਮਿਲ ਕਰ ਸਕਦੇ ਹੋ। ਤੁਸੀਂ ਚਾਹੋ ਤਾਂ ਇਸ ਨੂੰ ਸਲਾਦ ਦੇ ਰੂਪ ‘ਚ ਵੀ ਖਾ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਸ਼ਲਗਮ ਦਾ ਜੂਸ ਵੀ ਪੀ ਸਕਦੇ ਹੋ। ਇਸ ਦੀ ਸਬਜ਼ੀ ਵੀ ਬਹੁਤ ਸੁਆਦੀ ਹੁੰਦੀ ਹੈ। ਆਓ ਬਿਨਾਂ ਕਿਸੇ ਦੇਰੀ ਦੇ ਜਾਣਦੇ ਹਾਂ ਕਿ ਸਰਦੀਆਂ ਵਿਚ ਸ਼ਲਗਮ ਖਾਣ ਦੇ ਕੀ ਫ਼ਾਇਦੇ ਹਨ।

ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ

ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਸ਼ਲਗਮ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ‘ਚ ਨਾਈਟ੍ਰੇਟ ਪਾਇਆ ਜਾਂਦਾ ਹੈ, ਜੋ ਸਿਹਤ ਨੂੰ ਕਈ ਤਰ੍ਹਾਂ ਨਾਲ ਲਾਭ ਪਹੁੰਚਾਉਂਦਾ ਹੈ। ਇਹ ਹਾਈ ਬੀਪੀ ਨੂੰ ਨਾਰਮਲ ਕਰਨ ਵਿਚ ਮਦਦਗਾਰ ਹੈ। ਸ਼ਲਗਮ ਖੂਨ ਵਿਚ ਪਲੇਟਲੈਟਸ ਨੂੰ ਇਕੱਠਿਆਂ ਚਿਪਕਣ ਤੋਂ ਵੀ ਰੋਕਦਾ ਹੈ।

ਸ਼ਲਗਮ ਵਿਚ ਐਂਟੀਆਕਸੀਡੈਂਟਸ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ‘ਚ ਮੌਜੂਦ ਲਿਊਟਿਨ ਅੱਖਾਂ ਲਈ ਫਾਇਦੇਮੰਦ ਹੁੰਦਾ ਹੈ। ਇਸ ਨੂੰ ਖਾਣ ਨਾਲ ਅੱਖਾਂ ਸਿਹਤਮੰਦ ਰਹਿੰਦੀਆਂ ਹਨ, ਇਸ ਤੋਂ ਇਲਾਵਾ ਤੁਸੀਂ ਮੋਤੀਆਬਿੰਦ ਅਤੇ ਮੈਕੂਲਰ ਡੀਜਨਰੇਸ਼ਨ ਵਰਗੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਪਾ ਸਕਦੇ ਹੋ।

ਭਾਰ ਘਟਾਉਣ ਵਿਚ ਮਦਦਗਾਰ

ਤੁਸੀਂ ਆਪਣੀ ਭਾਰ ਘਟਾਉਣ ਵਾਲੀ ਡਾਈਟ ‘ਚ ਸ਼ਲਗਮ ਨੂੰ ਵੀ ਸ਼ਾਮਲ ਕਰ ਸਕਦੇ ਹੋ। ਇਸ ਨੂੰ ਖਾਣ ਨਾਲ ਮੈਟਾਬੋਲਿਜ਼ਮ ਵਧਦਾ ਹੈ, ਜਿਸ ਨਾਲ ਭਾਰ ਘੱਟ ਕਰਨ ‘ਚ ਮਦਦ ਮਿਲਦੀ ਹੈ। ਇਸ ‘ਚ ਮੌਜੂਦ ਲਿਪਿਡ ਸਰੀਰ ‘ਚ ਜਮ੍ਹਾ ਚਰਬੀ ਨੂੰ ਘੱਟ ਕਰਦਾ ਹੈ।

ਪਾਚਨ ਲਈ ਫਾਇਦੇਮੰਦ

ਸ਼ਲਗਮ ਫਾਈਬਰ ਦਾ ਭਰਪੂਰ ਸਰੋਤ ਹੈ। ਇਸ ਨੂੰ ਖਾਣ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਇਹ ਅੰਤੜੀਆਂ ਦੀਆਂ ਗਤੀਵਿਧੀਆਂ ਨੂੰ ਆਸਾਨ ਬਣਾਉਂਦਾ ਹੈ, ਇਸ ਲਈ ਤੁਸੀਂ ਕਬਜ਼ ਤੋਂ ਛੁਟਕਾਰਾ ਪਾ ਸਕਦੇ ਹੋ। ਇਸ ਨੂੰ ਖਾਣ ਨਾਲ ਪੇਟ ਵੀ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ।

ਦਿਲ ਦੀ ਸਿਹਤ ਨੂੰ ਰੱਖੇ ਤੰਦਰੁਸਤ

ਸ਼ਲਗਮ ਵਿਚ ਵਿਟਾਮਿਨ ਕੇ ਕਾਫੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨੂੰ ਖਾਣ ਨਾਲ ਸਰੀਰ ‘ਚ ਹੀਮੋਗਲੋਬਿਨ ਦਾ ਪੱਧਰ ਵੀ ਵਧਦਾ ਹੈ।

ਗਰਭਵਤੀ ਔਰਤਾਂ ਲਈ ਲਾਹੇਵੰਦ

ਸ਼ਲਗਮ ਵਿਟਾਮਿਨ ਬੀ9 ਦਾ ਭਰਪੂਰ ਸਰੋਤ ਹੈ, ਜੋ ਗਰਭਵਤੀ ਔਰਤਾਂ ਲਈ ਜ਼ਰੂਰੀ ਹੈ। ਇਹ ਮਾਂ ਅਤੇ ਗਰਭ ਵਿੱਚ ਪਲ ਰਹੇ ਬੱਚੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੇ ਤੁਸੀਂ ਮਾਂ ਬਣਨ ਵਾਲੇ ਰਹੇ ਹੋ ਤਾਂ ਆਪਣੀ ਡਾਈਟ ‘ਚ ਸ਼ਲਗਮ ਨੂੰ ਜ਼ਰੂਰ ਸ਼ਾਮਲ ਕਰੋ।

LEAVE A REPLY

Please enter your comment!
Please enter your name here