ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਬਲਾਤਕਾਰ ਮਾਮਲੇ ਵਿੱਚ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਬੈਂਸ ਦੇ ਪੀਏ ਸੁਖਚੈਨ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਬੀਤੀ ਰਾਤ ਬੈਂਸ ਦੇ ਪੀ.ਏ ਨੂੰ ਮਲੇਰਕੋਟਲਾ ਤੋਂ ਗ੍ਰਿਫ਼ਤਾਰ ਕੀਤਾ ਹੈ। ਉਹ ਇਸ ਮਾਮਲੇ ‘ਚ ਭਗੌੜਾ ਸੀ ਜਿਸ ਨੂੰ ਹੁਣ ਪੁਲਿਸ ਨੇ ਕਾਬੂ ਕਰ ਲਿਆ ਹੈ। ਦੱਸ ਦੇਈਏ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਬੈਂਸ ਦੇ ਭਰਾ ਨੂੰ ਵੀ ਗ੍ਰਿਫਤਾਰ ਕੀਤਾ ਹੈ। ਸੂਤਰਾਂ ਅਨੁਸਾਰ ਇਸ ਮਾਮਲੇ ਵਿੱਚ ਸਿਮਰਜੀਤ ਸਿੰਘ ਬੈਂਸ ਆਤਮ ਸਮਰਪਣ ਕਰ ਸਕਦੇ ਹਨ।
ਦੱਸ ਦਈਏ ਕਿ ਇਸੇ ਮਾਮਲੇ ‘ਚ ਪੁਲਿਸ ਨੇ ਸ਼ਨੀਵਾਰ ਨੂੰ ਦੇ ਭਰਾ ਕਰਮਜੀਤ ਬੈਂਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਸੀ ਤੇ ਬੀਤੇ ਦਿਨੀ ਉਸਨੂੰ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਕੋਰਟ ਵਲੋਂ ਕਰਮਜੀਤ ਬੈਂਸ ਨੂੰ 2 ਦਿਨਾਂ ਦੇ ਰਿਮਾਂਡ ‘ਤੇ ਵੀ ਭੇਜ ਦਿੱਤਾ ਗਿਆ ਸੀ।