ਸਿਮਰਨਜੀਤ ਸਿੰਘ ਮਾਨ ਦੇ ਬਿਆਨ ‘ਤੇ ਗੈਵੀ ਚਾਹਲ, ਜਸਬੀਰ ਜੱਸੀ ਨੇ ਦਿੱਤੀ ਇਹ ਪ੍ਰਤੀਕਿਰਿਆ

0
133

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਵਾਸੀਆਂ ‘ਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਦਿੱਤੇ ਬਿਆਨ ਨੇ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੂੰ ਵੀ ਠੇਸ ਪਹੁੰਚਾਈ ਹੈ ਜਿਸ ‘ਤੇ ਕਲਾਕਾਰਾਂ ਦੀਆਂ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਫਿਲ਼ਮ ਇੰਡਸਟਰੀ ਦੇ ਕਈ ਗਾਇਕਾਂ ਨੇ ਇਸ ਬਿਆਨ ਦੀ ਨਿੰਦਾ ਕੀਤੀ ਹੈ। ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਜਸਬੀਰ ਜੱਸੀ ਆਏ ਦਿਨ ਪ੍ਰਸ਼ੰਸਕਾਂ ਨਾਲ ਕੁਝ ਨਾ ਕੁਝ ਸਾਂਝਾ ਕਰਦੇ ਰਹਿੰਦੇ ਹਨ। ਹੁਣ ਹਾਲ ਹੀ ‘ਚ ਇਕ ਵਾਰ ਫਿਰ ਤੋਂ ਗਾਇਕ ਨੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ‘ਚ ਉਹ ਵ੍ਹਾਈਟ ਰੰਗ ਦੀ ਟੀ-ਸ਼ਰਟ ‘ਚ ਨਜ਼ਰ ਆ ਰਹੇ ਹਨ। ਜਿਸ ‘ਤੇ ਸਰਦਾਰ ਭਗਤ ਸਿੰਘ ਜੀ ਦੀ ਤਸਵੀਰ ਬਣੀ ਹੋਈ ਹੈ।

ਗਾਇਕ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਇਕ ਕੈਪਸ਼ਨ ਵੀ ਦਿੱਤੀ ਹੈ ਜਿਸ ‘ਚ ਲਿਖਿਆ ਹੈ-ਦੇਸ਼ ਨੂੰ ਹੋਰ ਕੋਈ ਨੇਤਾ ਨਹੀਂ, ਸਰਦਾਰ ਭਗਤ ਸਿੰਘ ਚਾਹੀਦੈ!!!!।

ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਗਾਇਕ ਜਸਬੀਰ ਜੱਸੀ ਦਾ ਇਹ ਬਿਆਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਆਇਆ।

ਇਸੇ ਬਿਆਨ ਸੰਬੰਧੀ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੈਵੀ ਚਾਹਲ ਨੇ ਹਾਲ ਹੀ ‘ਚ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸਾਂਝੀ ਕੀਤੀ ਹੈ। ਵੀਡੀਓ ‘ਚ ਬੋਲਦੇ ਹੋਏ ਗੈਵੀ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੇ ਹਾਲ ਹੀ ‘ਚ ਸਰਦਾਰ ਭਗਤ ਸਿੰਘ ਦੇ ਬਾਰੇ ਜੋ ਬਿਆਨ ਦਿੱਤਾ ਹੈ ਉਹ ਨਿੰਦਣਯੋਗ ਹੈ। ਭਾਰਤ ਦੀ ਆਜ਼ਾਦੀ ‘ਚ ਸ਼ਹੀਦ ਭਗਤ ਸਿੰਘ ਦੇ ਯੋਗਦਾਨ ਨੂੰ ਸਭ ਜਾਣਦੇ ਹਨ।

https://www.facebook.com/onair13media/videos/449776050038519

ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਜ਼ਿਕਰ ਕੀਤਾ ਹੈ ਕਿ ਕਈ ਲੋਕਾਂ ਨੂੰ ਲੱਗਦਾ ਹੈ ਕਿ ਆਪਣੀ ਕੌਮ ਨੂੰ ਸਿਰਫ਼ ਆਪਸੀ ਨਫ਼ਰਤ ਫੈਲਾ ਕੇ, ਇਕ ਦੂਜੇ ਦੇ ਨਾਲੋਂ ਤੋੜ ਕੇ ਹੀ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ, ਅਸੀਂ ਇਨ੍ਹਾਂ ਚੀਜ਼ਾਂ ਤੋਂ ਬਚਣਾ ਹੈ। ਗੈਵੀ ਨੇ ਕਿਹਾ ਕਿ ਮੇਰੀ ਸਾਰੇ ਭੈਣ-ਭਰਾਵਾਂ ਨੂੰ ਬੇਨਤੀ ਹੈ ਕਿ ਅਸੀਂ ਇਸ ‘ਤੇ ਰਿਐਕਟ ਕਿਸ ਤਰ੍ਹਾਂ ਕਰਨਾ ਹੈ। ਇਸ ਬਿਆਨ ਦੇ ਕਈ ਸਮਰਥਕ ਵੀ ਹੋਣਗੇ ਅਤੇ ਕਈ ਸਮਰਥਕ ਨਹੀਂ ਵੀ ਹੋਣਗੇ, ਹਰ ਇਕ ਦਾ ਆਪਣਾ-ਆਪਣਾ ਨਜ਼ਰੀਆ ਹੈ ਪਰ ਲੜ੍ਹਾਈ ਆਪਣੇ ਘਰ-ਪਰਿਵਾਰ ਦੇ ‘ਚ ਹੈ, ਟੁੱਟਣਾ ਆਪਣਾ ਹੀ ਪਰਿਵਾਰ ਹੈ। ਇਸ ਚੀਜ਼ ਤੋਂ ਅਸੀਂ ਬਚਣਾ ਹੈ, ਵਾਹਿਗੁਰੂ ਜੀ ਸਾਡੇ ਪੰਜਾਬ ਨੂੰ ਬੁਰੀਆਂ ਨਜ਼ਰਾਂ ਤੋਂ ਬਚਾਏ।

https://www.facebook.com/onair13media/videos/395515989256955

ਇਸ ਤੋਂ ਇਲਾਵਾ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਵੀ ਇਸ ਬਿਆਨ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਅਸੀਂ ਸਿਮਰਨਜੀਤ ਸਿੰਗ ਮਾਨ ਹੋਰਾ ਦੀ ਇੱਜ਼ਤ ਕਰਦੇ ਹਾਂ ਪਰ ਸ਼ਹੀਦ ਭਗਤ ਸਿੰਘ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਇੱਕ ਵਾਰ ਜ਼ਰੂਰ ਯਾਦ ਕਰ ਲੈਣਾ ਚਾਹੀਦਾ ਹੈ ਕਿ ਅੱਜ ਅਸੀਂ ਜੋ ਆਜ਼ਾਦੀ ਮਾਨ ਰਹੇ ਹਾਂ ਉਹ ਭਗਤ ਸਿੰਘ, ਊਧਮ ਸਿੰਘ ਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਕਰਕੇ ਹੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਅਪਣਾ ਵਿਚਾਰ ਰੱਖਣ ਤੇ ਸ਼ਹੀਦਾਂ ਬਾਰੇ ਮਰਿਯਾਦਾ ‘ਚ ਰਹਿ ਕੇ ਹੀ ਬੋਲਣ।

LEAVE A REPLY

Please enter your comment!
Please enter your name here