ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨਾਲ ਜੁੜੀ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਦਿੱਲੀ ਦੇ ਸਪੈਸ਼ਲ ਸੈੱਲ/ਐਨਡੀਆਰ ਦੀ ਇੱਕ ਟੀਮ ਨੇ ਲਾਰੈਂਸ-ਗੋਲਡੀ ਗੈਂਗ ਦੇ ਦੋ ਮੋਸਟ ਵਾਂਟੇਡ ਸਾਥੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬੀਤੀ ਰਾਤ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਨੂੰ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ। ਉਸ ਦੇ ਇਕ ਹੋਰ ਸਾਥੀ ਸਚਿਨ ਚੌਧਰੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਉਸ ਕੋਲੋਂ ਡੌਂਗਲ, ਸਿਮ ਅਤੇ 2 ਮੋਬਾਈਲਾਂ ਤੋਂ ਇਲਾਵਾ 3 ਪੁਲਿਸ ਵਰਦੀਆਂ ਬਰਾਮਦ ਕੀਤੀਆਂ ਹਨ।
ਜਾਣਕਾਰੀ ਮੁਤਾਬਿਕ,ਅੰਤਿਕ ਤੇ ਦੋਸ਼ ਹੈ ਕਿ ਉਹ ਸਿੱਧੂ ਮੂਸੇਵਾਲਾ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇਕ ਹੈ ਅਤੇ ਸਚਿਨ ਭਿਵਾਨੀ ਸਿੱਧੂ ਮੂਸੇਵਾਲਾ ਕੇਸ ਦੇ ਚਾਰ ਸ਼ੂਟਰਾਂ ਨੂੰ ਪਨਾਹ ਦੇਣ ਲਈ ਜ਼ਿੰਮੇਵਾਰ ਸੀ।
ਜਾਣਕਾਰੀ ਇਹ ਵੀ ਹੈ ਕਿ ਸਚਿਨ ਦੇ ਖਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਉਹ ਰਾਜਸਥਾਨ ‘ਚ ਲਾਰੇਂਸ ਬਿਸ਼ਨੋਈ ਗੈਂਗ ਦੀਆਂ ਸਾਰੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਵਾਲਾ ਮੁੱਖ ਮੁਲਜ਼ਮ ਸੀ।
ਇਸ ਦੇ ਨਾਲ ਹੀ ਪੁਲਿਸ ਪਹਿਲਾਂ ਫੜੇ ਗਏ ਸ਼ਾਰਪ ਸ਼ੂਟਰਾਂ ਦੇ ਆਗੂ ਪ੍ਰਿਅਵਰਤ ਫੌਜੀ ਅਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਪੰਜਾਬ ਲਿਆਵੇਗੀ। ਕੇਸ਼ਵ ਨੂੰ ਵੀ ਨਾਲ ਲਿਆਂਦਾ ਜਾਵੇਗਾ।