ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਯੂਕੇ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਮਰਹੂਮ ਗਾਇਕ ਦੇ ਇਨਸਾਫ ਦੀ ਲੜਾਈ ਜਾਰੀ ਰਹੇਗੀ। ਦੱਸ ਦੇਈਏ ਕਿ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਇੱਕ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਵਿੱਚ ਉਹ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਯੂਕੇ ਦੀ ਕੰਪਨੀ ਸਿੱਧੂ ਮੂਸੇਵਾਲਾ ਦਾ ਹੈਲੋਗ੍ਰਾਮ ਬਣਾ ਰਹੀ ਹੈ, ਜਿਸ ਕਾਰਨ ਸਿੱਧੂ ਦੇ ਮਾਤਾ-ਪਿਤਾ ਵਿਦੇਸ਼ ਚਲੇ ਗਏ ਹਨ। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾ ਵੱਲੋਂ ਇਨਸਾਫ ਮਾਰਚ ਕੱਢਿਆ ਜਾਵੇਗਾ। ਬ੍ਰਿਟਿਸ਼ ਪਾਰਲੀਮੈਂਟ ਅੱਗੇ ਸਾਈਕਲ ਮਾਰਚ ਕੱਢਿਆ ਜਾਵੇਗਾ। ਜਾਣਕਾਰੀ ਅਨੁਸਾਰ ਉਹ 24 ਨਵੰਬਰ ਨੂੰ ਵਾਪਸ ਭਾਰਤ ਪਰਤਣਗੇ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਬੀਤੇ ਦਿਨੀਂ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕੀਤੀ ਸੀ ਅਤੇ ਡੀਜੀਪੀ ਕੋਲੋਂ ਇਨਸਾਫ਼ ਦੀ ਮੰਗ ਕੀਤੀ ਸੀ। ਮਿਲੀ ਜਾਣਕਾਰੀ ਮੁਤਾਬਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿਛਲੇ ਐਤਵਾਰ ਨੂੰ ਘਰ ਆਏ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਕੇ ਕਿਹਾ ਸੀ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਖਤਮ ਹੋ ਗਿਆ ਹੈ ਇੱਥੇ ਹਰ ਵਿਅਕਤੀ ਨੂੰ ਆਪਣੀ ਸੁਰੱਖਿਆ ਖੁਦ ਕਰਨੀ ਹੋਵੇਗੀ। ਉਨ੍ਹਾਂ ਨੇ ਇਨਸਾਫ ਲਈ ਇਕ ਦਸਤਖਤ ਮੁਹਿੰਮ ਚਲਾਈ ਸੀ ਜਿਸ ਤੋਂ ਬਾਅਦ ਹੀ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ ਸੀ।

ਦੱਸ ਦੇਈਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ 29 ਮਈ ਦੀ ਸ਼ਾਮ ਨੂੰ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਸੀ ਉਸ ਤੋਂ ਬਾਅਦ ਪਿਤਾ ਦੇ ਬਿਆਨਾਂ ਆਧਰਿਤ ਮਾਮਲਾ ਦਰਜ ਕੀਤਾ ਗਿਆ ਸੀ।