ਜੰਮੂ ਕਸ਼ਮੀਰ ਸੂਬੇ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਰੱਦ ਕਰਨ ਦੇ ਵਿਰੋਧ ‘ਚ ਪਈਆਂ ਪਟੀਸ਼ਨਾ ਬਾਰੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਏਗਾ। ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਜੰਮੂ ਕਸ਼ਮੀਰ ਦੇ ਆਪਣਾ ਵਿਸ਼ੇਸ਼ ਦਰਜਾ ਗੁਆਉਣ ਅਤੇ ਰਾਜ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪੁਨਰਗਠਿਤ ਕੀਤੇ ਜਾਣ ਤੋਂ ਚਾਰ ਸਾਲਾਂ ਬਾਅਦ , ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਵੇਗੀ।

ਭਾਰਤ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਸਾਰੀਆਂ ਧਿਰਾਂ ਦੀ ਸੁਣਵਾਈ ਤੋਂ ਬਾਅਦ 5 ਸਤੰਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਬੈਂਚ ਵਿੱਚ ਜਸਟਿਸ ਐਸ ਕੇ ਕੌਲ, ਸੰਜੀਵ ਖੰਨਾ, ਬੀ ਆਰ ਗਵਈ ਅਤੇ ਸੂਰਿਆ ਕਾਂਤ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਰਾਜ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ 5 ਅਗਸਤ 2019 ਨੂੰ ਕੇਂਦਰ ਸਰਕਾਰ ਵੱਲੋਂ ਰੱਦ ਕਰ ਦਿੱਤੀ ਗਈ ਸੀ ਅਤੇ ਰਾਜ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਗਿਆ ਸੀ।

LEAVE A REPLY

Please enter your comment!
Please enter your name here