ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਅੱਜ ਸਵੇਰੇ 7 ਵਾਹਨ ਆਪਸ ਵਿੱਚ ਟਕਰਾ ਗਏ। ਜ਼ੀਰੋ ਵਿਜ਼ੀਬਿਲਟੀ ਕਾਰਨ ਸਰਹਿੰਦ-ਲੁਧਿਆਣਾ ਜੀਟੀ ਰੋਡ ‘ਤੇ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ‘ਚ 3 ਲੋਕ ਗੰਭੀਰ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਹੈ। ਵਾਹਨਾਂ ਦੀ ਰਫਤਾਰ ਘੱਟ ਸੀ, ਜਿਸ ਕਾਰਨ ਕਿਸੇ ਦੀ ਮੌਤ ਹੋਣ ਦੀ ਖਬਰ ਨਹੀਂ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਹਾਦਸੇ ਤੋਂ ਬਾਅਦ ਕਰੇਨ ਆਦਿ ਬੁਲਾ ਕੇ ਨੁਕਸਾਨੇ ਵਾਹਨਾਂ ਨੂੰ ਸਾਈਡ ’ਤੇ ਲਿਆਂਦਾ ਗਿਆ ਅਤੇ ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ।
ਇਹ ਵੀ ਪੜ੍ਹੋ: ਪੰਜਾਬ ‘ਚ ਰੇਤ-ਬਜਰੀ ਦੀ ਸਰਕਾਰੀ ਵਿਕਰੀ ਸ਼ੁਰੂ, ਹੁਣ 28 ਰੁਪਏ ‘ਚ ਮਿਲੇਗਾ ਰੇਤਾ: ਹਰਜੋਤ…
ਹਾਦਸੇ ਕਾਰਨ ਕਾਫੀ ਦੇਰ ਤੱਕ ਆਵਾਜਾਈ ਵਿੱਚ ਵੀ ਵਿਘਨ ਪਿਆ।ਅੰਬਾਲਾ ਤੋਂ ਲੁਧਿਆਣਾ ਆ ਰਹੇ ਡਰਾਈਵਰ ਨੇ ਦੱਸਿਆ ਕਿ ਉਹ ਅੰਬਾਲਾ ਤੋਂ ਲੁਧਿਆਣਾ ਜਾ ਰਿਹਾ ਸੀ। ਜੀ.ਟੀ ਰੋਡ ‘ਤੇ ਇਕ ਵਾਹਨ ਖੜ੍ਹਾ ਸੀ ਜੋ ਧੁੰਦ ਕਾਰਨ ਦਿਖਾਈ ਨਹੀਂ ਦੇ ਰਿਹਾ ਸੀ। ਇਸ ਕਾਰਨ ਇਹ ਟੱਕਰ ਹੋ ਗਈ। ਯਾਤਰੀ ਅਨੁਸਾਰ ਜਿਵੇਂ ਹੀ ਉਹ ਕਾਰ ‘ਚੋਂ ਉਤਰਿਆ ਤਾਂ ਪਿੱਛੇ ਤੋਂ ਕਈ ਵਾਹਨ ਆ ਕੇ ਟਕਰਾ ਗਏ।ਟਰੱਕ ਡਰਾਈਵਰ ਹਰਦੀਪ ਸਿੰਘ ਨੇ ਦੱਸਿਆ ਕਿ ਉਹ ਦਿੱਲੀ ਤੋਂ ਗੱਡੀ ਲੈ ਕੇ ਆ ਰਿਹਾ ਸੀ।
ਇਹ ਵੀ ਪੜ੍ਹੋ: ਮੌਸਮ ਵਿਭਾਗ ਵਲੋਂ ਪੰਜਾਬ ਸਮੇਤ ਉੱਤਰ-ਮੱਧ ਭਾਰਤ ‘ਚ ਸੀਤ ਲਹਿਰ ਦੀ ਚਿਤਾਵਨੀ
ਧੁੰਦ ਕਾਰਨ ਉਹ ਜੀਟੀ ਰੋਡ ’ਤੇ ਖੜ੍ਹੀ ਗੱਡੀ ਨੂੰ ਨਹੀਂ ਦੇਖ ਸਕਿਆ। ਇਸ ਕਾਰਨ ਉਸ ਦਾ ਟਰੱਕ ਉਸ ਨਾਲ ਟਕਰਾ ਗਿਆ। ਹਾਦਸੇ ਵਿੱਚ ਉਸ ਦੇ ਇੱਕ ਸਾਥੀ ਦੀਆਂ ਲੱਤਾਂ ਟੁੱਟ ਗਈਆਂ ਹਨ, ਜਿਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ। ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਫਿਲਹਾਲ 5 ਤੋਂ 7 ਵਾਹਨ ਨੁਕਸਾਨੇ ਗਏ ਹਨ।ਪੁਲਿਸ ਥਾਣਾ ਸਰਹਿੰਦ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਦਸੇ ਵਿੱਚ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ। ਕੁਝ ਲੋਕ ਜ਼ਖਮੀ ਹੋਏ ਹਨ, ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ ਹੈ।