ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਦੇ ਸਦੀਆਂ ਤੋਂ ਵਰਤੇ ਜਾਂਦੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨਜ਼ ਯਾਨੀ ਡੀ ਪੀ ਆਈ ਦਾ ਨਾਂ ਬਦਲਣ ਦੇ ਹੁਕਮ ਦਿੱਤੇ ਹਨ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਦਾ ਨਾਂ ਡੀ ਪੀ ਆਈ ਵਜੋਂ ਅੰਗੇਰਜ਼ਾਂ ਵੇਲੇ ਤੋਂ ਪਰਤਿਆ ਜਾ ਰਿਹਾ ਹੈ ਤੇ ਕਿਸੇ ਨੇ ਵੀ ਇਸ ਗੈਰ ਤਰਕਸੰਗਤ ਨਾਂ ਨੂੰ ਬਦਲਣ ਵੱਲ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਕਿ ਦੇਸ਼ ਭਰ ਵਿਚ ਡੀ ਪੀ ਆਈ ਦਾ ਨਾਂ ਬਦਲ ਕੇ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ ਕੀਤਾ ਗਿਆ ਹੈ ਪਰ ਪੰਜਾਬ ਵਿਚ ਉਹੀ ਪੁਰਾਣਾ ਨਾਂ ਵਰਤਿਆ ਜਾ ਰਿਹਾ ਹੈ।

ਉਹਨਾਂ ਕਿਹਾ ਸਕੂਲ ਸਿੱਖਿਆ ਵਿਭਾਗ ਦਾ ਕੰਮ ਸਕੂਲਾਂ ਵਿਚ ਬੱਚਿਆਂ ਨੂੰ ਸਿੱਖਿਆ ਦੇਣਾ ਹੈ ਪਰ ਅੰਗੇਰਜ਼ਾਂ ਨੇ ਅਜਿਹਾ ਨਾਂ ਰੱਖ ਦਿੱਤਾ ਕਿ ਇਹ ਵਿਭਾਗ ਸਿਰਫ ਹਦਾਇਤਾਂ ਹੀ ਦਿੱਤੀਆਂ ਹਨ। ਉਹਨਾਂ ਕਿਹਾ ਕਿ ਮੁੱਖ ਸਕੱਤਰ ਤੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਨੂੰ ਲਿਖਤੀ ਤੌਰ ’ਤੇ ਹੁਕਮ ਦਿੱਤੇ ਗਏ ਹਨ ਕਿ ਉਹ ਨਾਂ ਬਦਲਣ ਦੀ ਪ੍ਰਕਿਰਿਆ ਸ਼ੁਰੂ ਕਰਨ ਅਤੇ ਹੁਣ ਇਸਦਾ ਨਾਂ ਡਾਇਰੈਕਟੋਰੇਟ ਆਫ ਸਕੂਲ ਸਿੱਖਿਆ ਵਜੋਂ ਹੋਵੇਗਾ।