ਹਰਿਆਣਵੀ ਕਲਾਕਾਰ ਨਵੀਨ ਨਾਰੂ ਨੂੰ ਇਕ ਔਰਤ ਨਾਲ ਜਬਰ-ਜ਼ਿਨਾਹ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਂਸੀ ਪੁਲਸ ਨੇ ਸੋਮਵਾਰ ਨੂੰ ਹੀ ਉਸ ਨੂੰ ਸ਼ਹਿਰ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਜੇਲ ਭੇਜ ਦਿੱਤਾ ਹੈ।

ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਰਵਿੰਦਰ ਸਾਂਗਵਾਨ ਨੇ ਦੱਸਿਆ ਕਿ ਹਰਿਆਣਵੀ ਕਲਾਕਾਰ ਖ਼ਿਲਾਫ਼ ਇਕ ਔਰਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਇਕ ਗੱਡੀ ਵੀ ਬਰਾਮਦ ਕੀਤੀ ਗਈ ਹੈ।

ਹਰਿਆਣਵੀ ਕਲਾਕਾਰ ਨੇ ਇਸ ਘਟਨਾ ਬਾਰੇ ਕਿਸੇ ਨੂੰ ਦੱਸਣ ’ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਔਰਤ ਨੇ ਕਿਹਾ ਕਿ ਇਹ ਰਜ਼ਾਮੰਦੀ ਨਾਲ ਹੋਇਆ ਸੀ ਪਰ ਉਸ ਨੇ ਮੇਰੇ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਤੇ ਪੈਸੇ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਇਸ ਮਾਮਲੇ ’ਚ ਕਲਾਕਾਰ ਨਵੀਨ ਦਾ ਕਹਿਣਾ ਹੈ ਕਿ ਇਹ ਸਾਰੇ ਦੋਸ਼ ਝੂਠੇ ਹਨ ਤੇ ਸਾਡਾ ਪੈਸਿਆਂ ਨੂੰ ਲੈ ਕੇ ਕੋਈ ਲੈਣ-ਦੇਣ ਨਹੀਂ ਹੈ। ਇਕ ਔਰਤ ਵਲੋਂ ਉਸ ’ਤੇ ਲਗਾਏ ਗਏ ਜਬਰ-ਜ਼ਿਨਾਹ ਦੇ ਸਾਰੇ ਦੋਸ਼ ਝੂਠੇ ਹਨ।

ਜ਼ਿਕਰਯੋਗ ਹੈ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਔਰਤ ਨੇ ਦੋਸ਼ ਲਗਾਇਆ ਸੀ ਕਿ ਉਸ ਨੂੰ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕੀਤਾ ਜਾ ਰਿਹਾ ਹੈ। ਔਰਤ ਨੇ ਦੱਸਿਆ ਸੀ ਕਿ ਉਹ ਇਕ ਪ੍ਰਾਈਵੇਟ ਸਕੂਲ ’ਚ ਅਧਿਆਪਕਾ ਹੈ। ਉਹ ਸਾਲ 2020 ’ਚ ਇਕ ਹਰਿਆਣਵੀ ਕਲਾਕਾਰ ਨਵੀਨ ਦੇ ਸੰਪਰਕ ’ਚ ਆਈ ਸੀ।

ਉਸ ਸਮੇਂ ਨਵੀਨ ਨੇ ਮਹਿਲਾ ਨੂੰ ਅਦਾਕਾਰਾ ਬਣਾਉਣ ਤੇ ਪੈਸੇ ਦੇਣ ਦੇ ਬਹਾਨੇ ਉਸ ਨਾਲ ਦੋਸਤੀ ਕੀਤੀ। ਜਿਸ ਤੋਂ ਬਾਅਦ ਉਹ ਉਸ ਦੇ ਪ੍ਰਭਾਵ ’ਚ ਆ ਗਈ। ਕੁਝ ਸਮੇਂ ਬਾਅਦ ਉਸ ਨੇ ਉਸ ਨੂੰ ਆਪਣੇ ਘਰ ਬੁਲਾਇਆ, ਉਸ ਨੂੰ ਚਾਹ ’ਚ ਨਸ਼ੀਲੀ ਚੀਜ਼ ਪਿਲਾ ਕੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਦੇ ਨਾਲ ਹੀ ਉਹ ਵਿਆਹ ਦਾ ਝੂਠਾ ਵਾਅਦਾ ਕਰਦਾ ਰਿਹਾ ਤੇ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਦਾ ਰਿਹਾ।

LEAVE A REPLY

Please enter your comment!
Please enter your name here