ਹੁਸ਼ਿਆਰਪੁਰ ਸੀਆਈਏ ਸਟਾਫ਼ ਪੁਲਿਸ ਨੇ 2 ਨ.ਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋਂ 6480 ਨ.ਸ਼ੀਲੇ ਕੈਪਸੂਲ, 1200 ਨਸ਼ੀਲੀਆਂ ਗੋਲੀਆਂ ਅਤੇ ਇੱਕ ਦੇਸੀ ਪਿਸ.ਤੌਲ 32 ਬੋਰ ਅਤੇ ਮੈਗਜ਼ੀਨ, 7 ਜਿੰਦਾ ਕਾਰਤੂਸ 32 ਬੋਰ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਮੁੱਖ ਦੋਸ਼ੀ ਪੰਕਜ ਕੁਮਾਰ ਗੁਪਤਾ ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆ ਕੇ ਮੁੜ ਨਸ਼ੇ ਦੀ ਤਸਕਰੀ ਕਰ ਰਿਹਾ ਸੀ। ਇਹ ਦੋਵੇਂ ਨੌਜਵਾਨ ਉੱਤਰ ਪ੍ਰਦੇਸ਼ ਤੋਂ ਸਸਤੇ ਭਾਅ ‘ਤੇ ਨਸ਼ੀਲੇ ਕੈਪਸੂਲ ਅਤੇ ਗੋਲੀਆਂ ਲਿਆ ਕੇ ਸਬਜ਼ੀ ਮੰਡੀ ‘ਚ ਕੰਮ ਕਰਦੇ ਮਜ਼ਦੂਰਾਂ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਮਹਿੰਗੇ ਰੇਟ ‘ਤੇ ਵੇਚਦੇ ਸਨ।

ਪੁਲਿਸ ਲਾਈਨ ਵਿੱਚ ਸਰਬਜੀਤ ਸਿੰਘ ਅਤੇ ਪਰਮਿੰਦਰ ਸਿੰਘ ਪੀ.ਪੀ.ਐਸ ਨੇ ਦੱਸਿਆ ਕਿ ਜਦੋਂ ਸੀ.ਆਈ.ਏ ਸਟਾਫ਼ ਦੇ ਇੰਸਪੈਕਟਰ ਬਲਵਿੰਦਰਪਾਲ ਅਤੇ ਐਸ.ਆਈ ਨਵਜੋਤ ਸਿੰਘ ਦੀ ਪਾਰਟੀ ਸਰਕਾਰੀ ਕਾਲਜ ਹੁਸ਼ਿਆਰਪੁਰ ਚੌਂਕ ਅਤੇ ਪੁਰਹੀਰਾਂ ਨੇੜੇ ਪਹੁੰਚੀ ਤਾਂ ਇੱਕ ਐਕਟਿਵਾ ਤੇ ਸਵਾਰ ਨੌਜਵਾਨ ਅਤੇ ਪੈਦਲ ਜਾ ਰਹੇ ਇੱਕ ਨੌਜਵਾਨ ਨਾਲ ਗੱਲ ਹੋ ਰਹੀ ਸੀ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਤੇਜ਼ੀ ਨਾਲ ਅੱਗੇ ਵਧੇ।

LEAVE A REPLY

Please enter your comment!
Please enter your name here