ਅਕਾਲੀ ਆਗੂ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ਵਲੋਂ ਅੱਜ ਸੁਣਾਇਆ ਜਾਵੇਗਾ ਫੈਸਲਾ

0
410

ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲੇਗੀ ਜਾਂ ਜੇਲ ‘ਚ ਰਹਿਣਗੇ, ਇਸ ਦਾ ਫੈਸਲਾ ਅੱਜ ਆ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਡਬਲ ਬੈਂਚ ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਵਿਰੁੱਧ ਨਸ਼ਿਆਂ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ 24 ਫਰਵਰੀ ਤੋਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਮਜੀਠੀਆ ਇਸ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ, ਪਰ ਉਥੋਂ ਉਨ੍ਹਾਂ ਨੂੰ ਹਾਈ ਕੋਰਟ ਜਾਣ ਦੇ ਹੁਕਮ ਦਿੱਤੇ ਗਏ ਸਨ।

ਹਾਈਕੋਰਟ ਦੇ ਚੀਫ਼ ਜਸਟਿਸ ਨੇ ਇਸ ਤੋਂ ਪਹਿਲਾਂ ਮਜੀਠੀਆ ਦੀ ਨਿਯਮਤ ਜ਼ਮਾਨਤ ‘ਤੇ ਸੁਣਵਾਈ ਲਈ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਦਾ ਗਠਨ ਕੀਤਾ ਸੀ। ਇਨ੍ਹਾਂ ਵਿੱਚੋਂ ਜਸਟਿਸ ਮਸੀਹ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਇਹ ਕੇਸ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜ ਦਿੱਤਾ ਗਿਆ। ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ਦੀ ਸੁਣਵਾਈ ਕਰ ਰਹੀ ਹੈ।

 

LEAVE A REPLY

Please enter your comment!
Please enter your name here