ਅਗਨੀਪਥ ਸਕੀਮ ਨਹੀਂ ਹੋਵੇਗੀ ਵਾਪਸ: ਭਾਰਤੀ ਫੌਜ

0
979

ਕੇਂਦਰ ਦੀ ਅਗਨੀਪਥ ਯੋਜਨਾ ਦੇ ਖਿਲਾਫ ਦੇਸ਼ ਦੇ ਕਈ ਹਿੱਸਿਆਂ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਰੱਖਿਆ ਮੰਤਰਾਲੇ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਇਹ ਸਪੱਸ਼ਟ ਕੀਤਾ ਗਿਆ ਕਿ ਅਗਨੀਪਥ ਸਕੀਮ ਨੂੰ ਵਾਪਸ ਨਹੀਂ ਲਿਆ ਜਾਵੇਗਾ ਅਤੇ ਇਹ ਵੀ ਕਿ ਸਾਰੀਆਂ ਭਰਤੀਆਂ ਇਸ ਸਕੀਮ ਅਧੀਨ ਹੋਣਗੀਆਂ। 

ਕੇਂਦਰ ਸਰਕਾਰ ਦੀ ਯੋਜਨਾ ਅਗਨੀਪਥ ਤਹਿਤ ਫੌਜ ਵਿੱਚ ਭਰਤੀ ਹੋਣ ਵਾਲੇ ਉਮੀਦਵਾਰਾਂ ਨੂੰ ਇਹ ਸਹੁੰ ਚੁੱਕਣੀ ਪਵੇਗੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅੱਗਜ਼ਨੀ ਜਾਂ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਨਹੀਂ ਬਣੇ ਸਨ। ਰੱਖਿਆ ਮੰਤਰਾਲੇ ਦੇ ਵਧੀਕ ਸਕੱਤਰ ਲੈਫਟੀਨੈਂਟ ਜਨਰਲ ਅਨਿਲ ਪਾਂਡੇ ਨੇ ਕਿਹਾ, ਅਨੁਸ਼ਾਸਨ ਭਾਰਤੀ ਫੌਜ ਦੀ ਨੀਂਹ ਹੈ। ਇੱਥੇ ਸਾੜ-ਫੂਕ ਜਾਂ ਵਿਰੋਧ ਦੀ ਕੋਈ ਥਾਂ ਨਹੀਂ ਹੈ।

ਸਾਰਿਆਂ ਨੂੰ ਪ੍ਰਮਾਣ ਪੱਤਰ ਦੇਣਾ ਹੋਵੇਗਾ ਕਿ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੇ ਵਿਰੋਧ ਜਾਂ ਭੰਨ-ਤੋੜ ਵਿੱਚ ਹਿੱਸਾ ਨਹੀਂ ਲਿਆ। ਇਸ ਦੇ ਲਈ ਪੁਲਿਸ ਤੋਂ ਸੌ ਫੀਸਦੀ ਤਸਦੀਕ ਕਰਵਾਉਣੀ ਜ਼ਰੂਰੀ ਹੋਵੇਗੀ।

ਲੈਫਟੀਨੈਂਟ ਜਨਰਲ ਅਰੁਣ ਪੁਰੀ ਨੇ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ ਤਾਂ ਉਹ ਫੌਜ ‘ਚ ਭਰਤੀ ਨਹੀਂ ਹੋ ਸਕਦਾ। ਉਮੀਦਵਾਰਾਂ ਨੂੰ ਲਿਖਤੀ ਰੂਪ ਵਿੱਚ ਦੇਣ ਲਈ ਕਿਹਾ ਜਾਵੇਗਾ ਕਿ ਉਨ੍ਹਾਂ ਨੇ ਅੱਗਜ਼ਨੀ ਜਾਂ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਨਹੀਂ ਲਿਆ ਹੈ। ਉਨ੍ਹਾਂ ਦੀ ਪੁਲਿਸ ਵੈਰੀਫਿਕੇਸ਼ਨ ਵੀ ਕਰਵਾਈ ਜਾਵੇ।

ਅਗਨੀਪਥ ਸਕੀਮ ਦੇ ਫੌਜੀ ਮਾਮਲਿਆਂ ਬਾਰੇ ਵਧੀਕ ਸਕੱਤਰ ਲੈਫਟੀਨੈਂਟ ਜਨਰਲ ਅਰੁਣ ਪੁਰੀ ਨੇ ਕਿਹਾ ਕਿ ਤਿੰਨਾਂ ਸੇਵਾਵਾਂ ਤੋਂ ਹਰ ਸਾਲ ਲਗਭਗ 17,600 ਲੋਕ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਲੈ ਰਹੇ ਹਨ। ਕਿਸੇ ਨੇ ਵੀ ਉਨ੍ਹਾਂ ਤੋਂ ਇਹ ਪੁੱਛਣ ਦੀ ਕੋਸ਼ਿਸ਼ ਨਹੀਂ ਕੀਤੀ ਕਿ ਉਹ ਸੇਵਾਮੁਕਤੀ ਤੋਂ ਬਾਅਦ ਕੀ ਕਰਨਗੇ। ਫਿਰ ਵੀ ਇਸ ਸਵਾਲ ‘ਤੇ ਰਾਜਨੀਤਿਕ ਅਤੇ ਗੈਰ-ਰਾਜਨੀਤਿਕ ਧਿਰਾਂ ਨੇ ਸੈਨਾ ਅਤੇ ਸਰਕਾਰ ਨੂੰ ਪੂਰੀ ਤਰ੍ਹਾਂ ਘੇਰਿਆ ਹੋਇਆ ਹੈ।

ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਹਾਲ ਹੀ ਵਿੱਚ ਲਿਆਂਦੀ ਗਈ ‘ਅਗਨੀਪਥ’ ਯੋਜਨ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਬਿਹਾਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਪਟਨਾ ਜ਼ਿਲ੍ਹੇ ਵਿੱਚ ਪੈਂਦੇ ਤਾਰੇਗਾਨਾ ਰੇਲਵੇ ਸਟੇਸ਼ਨ ਤੇ ਜੀਆਰਪੀ ਦੇ ਇਕ ਵਾਹਨ ਨੂੰ ਅੱਗ ਲਗਾ ਦਿੱਤੀ ਜਦਕਿ ਜਹਾਨਾਬਾਦ ਵਿੱਚ ਹੋਏ ਪਥਰਾਅ ਦੌਰਾਨ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਇੱਥੇ ਅਗਨੀਪਥ ਦੇ ਵਿਰੋਧ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਸੀ।

 

LEAVE A REPLY

Please enter your comment!
Please enter your name here