ਅਗਨੀਪੱਥ ਯੋਜਨਾ ਖਿਲਾਫ ਨੌਜਵਾਨਾਂ ਨੇ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਕੀਤੀ ਭੰਨ-ਤੋੜ, ਕਈ ਗ੍ਰਿਫਤਾਰ

0
880

ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਵਿਰੋਧ ਦਾ ਸੇਕ ਪੰਜਾਬ ਵਿੱਚ ਵੀ ਪਹੁੰਚ ਗਿਆ ਹੈ। ਅੱਜ ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ ਨੌਜਵਾਨਾਂ ਨੇ ਭੰਨਤੋੜ ਕੀਤੀ। ਨੌਜਵਾਨ ਲਾਠੀਆਂ ਅਤੇ ਲੋਹੇ ਦੀਆਂ ਰਾਡਾਂ ਲੈ ਕੇ ਪਹੁੰਚੇ। ਉਨ੍ਹਾਂ ਪਹਿਲਾਂ ਸਟੇਸ਼ਨ ਦੇ ਬਾਹਰ ਖੜ੍ਹੇ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਫਿਰ ਅੰਦਰ ਆ ਕੇ ਸਟਾਲਾਂ ਅਤੇ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਕੀਤੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਈ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਪਰ ਫਿਰ ਵੀ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

ਦੂਜੇ ਪਾਸੇ ਮਾਹੌਲ ਨੂੰ ਦੇਖਦੇ ਹੋਏ ਜੁਆਇੰਟ ਸੀਪੀ ਰਵਚਰਨ ਬਰਾੜ, ਸਾਰੇ ਥਾਣਿਆਂ ਦੇ ਐੱਸਐੱਚਓ ਮੌਕੇ ‘ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀ ਜਗਰਾਉਂ ਪੁਲ ਵੱਲ ਮਾਰਚ ਕਰ ਰਹੇ ਹਨ। ਜਿਸ ਲਈ ਪੁਲ ‘ਤੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਵੀ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਰੇਲਵੇ ਸਟੇਸ਼ਨ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here