ਅਦਾਲਤ ਨੇ ਭਾਨਾ ਸਿੱਧੂ ਨੂੰ 14 ਦਿਨਾਂ ਲਈ ਭੇਜਿਆ ਨਿਆਇਕ ਹਿਰਾਸਤ ‘ਚ

0
30

ਭਾਨਾ ਸਿੱਧੂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪਟਿਆਲਾ ਪੁਲਿਸ ਵਲੋਂ ਭਾਨਾ ਸਿੱਧੂ ਨੂੰ ਅੱਜ ਪਟਿਆਲਾ ਅਦਾਲਤ ‘ਚ ਪੇਸ਼ ਕੀਤਾ ਗਿਆ। ਜਾਣਕਾਰੀ ਅਨੁਸਾਰ ਭਾਨਾ ਸਿੱਧ ਖਿਲਾਫ ਪਟਿਆਲਾ ਸਦਰ ਥਾਣੇ ‘ਚ ਜੋ ਮਾਮਲਾ ਦਰਜ ਸੀ, ਉਸ ਮਾਮਲੇ ‘ਚ ਅੱਜ ਭਾਨਾ ਸਿੱਧੂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ।

ਪਟਿਆਲਾ ਪੁਲਿਸ ਨੇ 3 ਦਿਨਾਂ ਦਾ ਰਿਮਾਂਡ ਖਤਮ ਹੋਣ ‘ਤੇ ਭਾਨਾ ਸਿੱਧੂ ਨੂੰ ਅੱਜ ਪਟਿਆਲਾ ਅਦਾਲਤ ‘ਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਭਾਨਾ ਸਿੱਧੂ ਦੇ ਸਮਰਥਕਾਂ ਨੇ ਭਾਨਾ ਸਿੱਧੂ ਲਈ ਜ਼ਿੰਦਾਬਾਦ ਦੇ ਨਾਅਰੇ ਲਗਾਏ। ਅਦਾਲਤ ਨੇ ਭਾਨਾ ਸਿੱਧੂ ਨੂੰ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਭਾਨਾ ਸਿੱਧੂ ਨੂੰ 12 ਫਰਵਰੀ ਤੱਕ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ

LEAVE A REPLY

Please enter your comment!
Please enter your name here