ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਅੱਜ ਉਨ੍ਹਾਂ ਦੇ ਸੰਘਰਸ਼ ਦਾ ਤੀਜਾ ਦਿਨ ਹੈ। ਪੰਜਾਬ ਤੇ ਹਰਿਆਣਾ ਦੇ ਕਿਸਾਨ ਅਜੇ ਵੀ ਦਿੱਲੀ ਵੱਲ ਕੂਚ ਕਰਨ ‘ਤੇ ਅੜੇ ਹੋਏ ਹਨ। ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਦੇ ਲਈ ਸੱਦਾ ਭੇਜਿਆ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਸ਼ਾਮ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਸ਼ਾਮ 5 ਵਜੇ ਚੰਡੀਗੜ੍ਹ ਵਿਖੇ ਹੋਵੇਗੀ।
ਜਾਣਕਾਰੀ ਅਨੁਸਾਰ ਇਸ ਬੈਠਕ ‘ਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਮੌਜੂਦ ਰਹਿਣਗੇ। ਦੋਵਾਂ ਧਿਰਾਂ ਵਿਚਾਲੇ ਇਹ ਤੀਜਾ ਦੌਰ ਹੋਵੇਗਾ।
ਪਿਛਲੀਆਂ ਦੋ ਮੀਟਿੰਗਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ। ਜਾਣਕਾਰੀ ਅਨੁਸਾਰ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਦੇ 7 ਜ਼ਿਲ੍ਹਿਆਂ ਅਤੇ ਰਾਜਸਥਾਨ ਦੇ 3 ਜ਼ਿਲ੍ਹਿਆਂ ਅਤੇ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਇੰਟਰਨੈਟ ਬੰਦ ਹੈ। 15 ਜ਼ਿ ਲ੍ਹਿਆਂ ਵਿੱਚ ਧਾਰਾ 144 ਲਾਗੂ ਹੈ। ਹਰਿਆਣਾ ਅਤੇ ਦਿੱਲੀ ਦੀ ਸਿੰਘੂ-ਟਿਕਰੀ ਸਰਹੱਦ, ਯੂਪੀ ਨਾਲ ਜੁੜੀ ਗਾਜ਼ੀਪੁਰ ਸਰਹੱਦ ਸੀਲ ਕਰ ਦਿੱਤੀ ਗਈ ਹੈ। ਦਿੱਲੀ ਵਿੱਚ ਵੀ ਇੱਕ ਮਹੀਨੇ ਲਈ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।