ਪੰਜਾਬ ਸਰਕਾਰ ਵੱਲੋਂ ਅੱਜ ਧਾਰਕਲਾਂ ਤਹਿਸੀਲ ਦੇ ਚਮਰੌੜ ਪੱਤਣ (ਮਿੰਨੀ ਗੋਆ) ਵਿਖੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਸ਼ਿਰਕਤ ਕਰਨਗੇ। ਪ੍ਰਵਾਸੀ ਭਾਰਤੀ ਮਿਲਣੀ ਸਮਾਗਮ ਸਵੇਰੇ 10 ਵਜੇ ਮਿੰਨੀ ਗੋਆ ਵਿਖੇ ਸ਼ੁਰੂ ਹੋਵੇਗਾ ਅਤੇ ਮੁੱਖ ਮੰਤਰੀ ਪੰਜਾਬ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ ਸਮੇਤ ਵੱਖ-ਵੱਖ ਸ਼ਹਿਰਾਂ ਤੋਂ ਆਏ ਪ੍ਰਵਾਸੀ ਭਾਰਤੀਆਂ ਨਾਲ ਮੁਲਾਕਾਤ ਕਰਨਗੇ।
ਇਸ ਪ੍ਰੋਗਰਾਮ ਵਿੱਚ ਚਾਰ ਜ਼ਿਲ੍ਹਿਆਂ ਤੋਂ 1000 ਦੇ ਕਰੀਬ ਪ੍ਰਵਾਸੀ ਭਾਰਤੀ ਆ ਰਹੇ ਹਨ। ਪ੍ਰੋਗਰਾਮ ਦਾ ਮੁੱਖ ਉਦੇਸ਼ ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਹੈ।ਮਿੰਨੀ ਗੋਆ ਵਿੱਚ ਨਾ ਸਿਰਫ਼ ਪੰਜਾਬ ਤੋਂ ਸਗੋਂ ਹੋਰ ਰਾਜਾਂ ਤੋਂ ਵੀ ਸੈਲਾਨੀ ਪੈਰਾਗਲਾਈਡਿੰਗ ਅਤੇ ਜ਼ਿਪ ਲਾਈਨ ਡਰਾਈਵ, ਰਣਜੀਤ ਸਾਗਰ ਝੀਲ ਵਿੱਚ ਬੋਟਿੰਗ ਅਤੇ ਬਾਈਕ ਸਵਾਰੀ ਦਾ ਅਨੰਦ ਲੈਣ ਲਈ ਆਉਂਦੇ ਹਨ।