ਉੱਤਰੀ ਭਾਰਤ ਦੇ ਕੁਝ ਰਾਜਾਂ ਨੂੰ ਗਰਮੀ ਤੋਂ ਜਲਦੀ ਹੀ ਰਾਹਤ ਮਿਲਣ ਜਾ ਰਹੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਯਾਨੀ 29 ਜੂਨ ਨੂੰ ਗਰਮੀਆਂ ਦੇ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮਾਨਸੂਨ ਵੀ ਇੱਕ-ਦੋ ਦਿਨਾਂ ਵਿੱਚ ਆ ਸਕਦਾ ਹੈ। ਹਾਲਾਂਕਿ ਅੱਜ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 30 ਡਿਗਰੀ ਸੈਲਸੀਅਸ ਰਹੇਗਾ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਚਲਾ ਜਾਵੇਗਾ। ਰਾਜਧਾਨੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਹਿਮਦਾਬਾਦ, ਗੁਜਰਾਤ ਵਿੱਚ ਅੱਜ ਦਾ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹੇਗਾ,ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੱਕ ਚਲਾ ਜਾਵੇਗਾ। ਗਰਜਾਂ ਨਾਲ ਮੀਂਹ ਪਵੇਗਾ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਹੈ। ਇਸ ਤੋਂ ਇਲਾਵਾ ਜੇਕਰ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਘੱਟੋ-ਘੱਟ ਤਾਪਮਾਨ 31 ਡਿਗਰੀ ਸੈਲਸੀਅਸ ਜਦਕਿ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਤੱਕ ਚਲਾ ਜਾਵੇਗਾ। ਤੂਫਾਨ ਅਤੇ ਮੀਂਹ ਦੀ ਸੰਭਾਵਨਾ ਹੈ।

ਦਿੱਲੀ-ਐਨਸੀਆਰ ਦੇ ਮੌਸਮ ਦਾ ਪੈਟਰਨ ਜਲਦੀ ਹੀ ਬਦਲਣ ਵਾਲਾ ਹੈ ਅਤੇ ਬਾਰਸ਼ ਸ਼ੁਰੂ ਹੋਣ ਵਾਲੀ ਹੈ। ਦਰਅਸਲ, ਮੌਨਸੂਨ ਅਗਲੇ 24 ਘੰਟਿਆਂ ਵਿੱਚ ਦਿੱਲੀ-ਐਨਸੀਆਰ ਵਿੱਚ ਦਸਤਕ ਦੇਣ ਵਾਲਾ ਹੈ, ਜਿਸ ਤੋਂ ਬਾਅਦ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ।ਦੱਸ ਦੇਈਏ ਕਿ ਭਾਰਤੀ ਮੌਸਮ ਵਿਭਾਗ ਨੇ 27 ਜੂਨ ਤਕ ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਮੌਨਸੂਨ ਦੇ ਆਉਣ ਦੀ ਭਵਿੱਖਬਾਣੀ ਕੀਤੀ ਸੀ, ਪਰ ਹੁਣ ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਨਿੱਜੀ ਕੰਪਨੀ ਸਕਾਈਮੇਟ ਵੇਦਰ ਨੇ ਕਿਹਾ ਹੈ ਕਿ ਮੌਨਸੂਨ ਜਲਦੀ ਹੀ ਦਿੱਲੀ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਮੌਨਸੂਨ ਦੇ 30 ਜੂਨ ਤਕ ਦਿੱਲੀ ਪਹੁੰਚਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿਗਿਆਨੀਆਂ ਅਨੁਸਾਰ ਮੌਨਸੂਨ ਦੀ ਬਾਰਿਸ਼ ਕਾਰਨ ਹੁਣ ਹੁੰਮਸ ਅਤੇ ਗਰਮੀ ਤੋਂ ਰਾਹਤ ਮਿਲੇਗੀ। ਦੂਜੇ ਪਾਸੇ ਭਾਰਤੀ ਮੌਸਮ ਵਿਭਾਗ ਨੇ ਹਾਲ ਹੀ ਵਿੱਚ ਭਵਿੱਖਬਾਣੀ ਕੀਤੀ ਸੀ ਕਿ ਅਗਲੇ ਦੋ ਦਿਨਾਂ ਵਿੱਚ ਮੌਨਸੂਨ ਦੇ ਉੱਤਰ ਪੱਛਮੀ ਅਤੇ ਮੱਧ ਭਾਰਤ ਵਿੱਚ ਦਸਤਕ ਦੇਣ ਦੀ ਸੰਭਾਵਨਾ ਹੈ।

ਰਾਜਸਥਾਨ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਵਿਭਾਗ ਅਨੁਸਾਰ ਇੱਥੋਂ ਤਾਪਮਾਨ ਘੱਟ ਤੋਂ ਘੱਟ 20 ਡਿਗਰੀ ਤੇ ਵੱਧ ਤੋਂ ਵੱਧ 39 ਡਿਗਰੀ ਸੈਲਸੀਅਸ ਰਹਿਣ ਵਾਲਾ ਹੈ। ਯੂਪੀ-ਬਿਹਾਰ ਦੀ ਗੱਲ ਕਰੀਏ ਤਾਂ ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਲਖਨਊ ‘ਚ ਅੱਜ ਦਾ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਜਦਕਿ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਹੇਗਾ। ਅੱਜ ਇੱਥੇ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਪਟਨਾ ‘ਚ ਅੱਜ ਦਾ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਹੋ ਸਕਦਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਵਿੱਚ ਅੱਜ ਅਤੇ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਅੱਜ ਅਤੇ ਕੱਲ੍ਹ, ਉੱਤਰਾਖੰਡ ਵਿੱਚ ਅੱਜ ਅਤੇ ਕੱਲ੍ਹ (29, 30 ਜੂਨ) ਭਾਰੀ ਮੀਂਹ ਦੇ ਸੰਕੇਤ ਹਨ। ਦਿੱਲੀ ਤੋਂ ਇਲਾਵਾ ਮਹਾਰਾਸ਼ਟਰ, ਪੱਛਮੀ ਬੰਗਾਲ, ਪੰਜਾਬ, ਗੋਆ, ਕਰਨਾਟਕ, ਸਿੱਕਮ, ਕੇਰਲ ਅਤੇ ਗੁਜਰਾਤ ਵਿੱਚ ਵੀ ਮੀਂਹ ਪੈ ਸਕਦਾ ਹੈ।

LEAVE A REPLY

Please enter your comment!
Please enter your name here