‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ CM ਭਗਵੰਤ ਮਾਨ ਅੱਜ ਪਹੁੰਚਣਗੇ ਗੁਰਦਾਸਪੁਰ

0
70

CM ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਨੀਵਾਰ ਨੂੰ ਗੁਰਦਾਸਪੁਰ ਵਿੱਚ 14.92 ਕਰੋੜ ਰੁਪਏ ਦੀ ਲਾਗਤ ਨਾਲ ਛੇ ਏਕੜ ਵਿੱਚ ਬਣੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਅਤੇ ਰੇਲਵੇ ਅੰਡਰਪਾਸ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਉਹ ਲੋਕ ਸਭਾ ਹਲਕੇ ਲਈ 1854 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਦੌਰਾਨ ਦੋਵੇਂ ਆਗੂ ਵਿਸ਼ਾਲ ਵਿਕਾਸ ਕ੍ਰਾਂਤੀ ਰੈਲੀ ਨੂੰ ਵੀ ਸੰਬੋਧਨ ਕਰਨਗੇ।

ਇਸ ਮੌਕੇ ਬਟਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ਼ਮਸ਼ੇਰ ਸਿੰਘ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਨੇ ਸ਼ੁੱਕਰਵਾਰ ਨੂੰ ਉਦਘਾਟਨੀ ਸਮਾਰੋਹ ਅਤੇ ਵਿਕਾਸ ਕ੍ਰਾਂਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

LEAVE A REPLY

Please enter your comment!
Please enter your name here