ਉੱਤਰੀ ਭਾਰਤ ‘ਚ ਮੌਨਸੂਨ ਦੀ ਦਸਤਕ, ਅੱਜ ਹੋ ਸਕਦੀ ਹੈ ਭਾਰੀ ਬਾਰਿਸ਼, ਯੈਲੋ ਅਲਰਟ ਜਾਰੀ: IMD

0
1989

ਦੱਖਣ-ਪੱਛਮੀ ਮੌਨਸੂਨ ਨੇ ਉੱਤਰੀ ਭਾਰਤ ਵਿੱਚ ਰਾਹਤ ਦਿੱਤੀ ਹੈ। ਉੱਤਰ ਪ੍ਰਦੇਸ਼, ਬਿਹਾਰ, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼ ਸਮੇਤ ਕਈ ਸੂਬਿਆਂ ਵਿੱਚ ਮੀਂਹ ਨੇ ਗਰਮੀ ਨਾਲ ਝੁਲਸ ਰਹੇ ਲੋਕਾਂ ਨੂੰ ਰਾਹਤ ਦਿੱਤੀ ਹੈ। ਖੇਤੀ ਦੇ ਕੰਮ ਵਿੱਚ ਲੱਗੇ ਕਿਸਾਨਾਂ ਦੇ ਚਿਹਰੇ ਵੀ ਆਸ ਨਾਲ ਖਿੜ ਗਏ। ਭਾਰਤੀ ਮੌਸਮ ਵਿਭਾਗ (IMD) ਨੇ ਵੀਰਵਾਰ ਜਾਂ ਸ਼ੁੱਕਰਵਾਰ ਨੂੰ ਮੌਨਸੂਨ ਦੀ ਪਹਿਲੀ ਬਾਰਸ਼ ਦੀ ਭਵਿੱਖਬਾਣੀ ਕੀਤੀ ਸੀ।ਦਿੱਲੀ ‘ਚ ਸ਼ੁੱਕਰਵਾਰ ਯਾਨੀ ਅੱਜ ਵੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ।

ਪੰਜਾਬ ‘ਚ ਭਾਰੀ ਬਾਰਿਸ਼ ਹੋਵੇਗੀ

ਪੰਜਾਬ ‘ਚ ਵੀਰਵਾਰ ਨੂੰ ਬਾਰਿਸ਼ ਤੋਂ ਬਾਅਦ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਸ਼ੁੱਕਰਵਾਰ ਨੂੰ ਪੰਜਾਬ ‘ਚ ਮੌਨਸੂਨ ਦੀ ਭਾਰੀ ਬਾਰਿਸ਼ ਹੋਵੇਗੀ। ਇਸ ਤੋਂ ਬਾਅਦ ਇਕ ਹਫ਼ਤੇ ਤਕ ਮੀਂਹ ਪਵੇਗਾ।

ਹਿਮਾਚਲ ‘ਚ ਤੂਫਾਨ ਦੀ ਚਿਤਾਵਨੀ

ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਤਿੰਨ ਦਿਨਾਂ ਤਕ ਗਰਜ ਅਤੇ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਲਾਹੂਲ ਸਪਿਤੀ ਅਤੇ ਕਾਂਗੜਾ ਨੂੰ ਛੱਡ ਕੇ ਬਾਕੀ 10 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਤਾਪਮਾਨ ‘ਚ ਗਿਰਾਵਟ ਆਉਣ ਨਾਲ ਪੂਰੇ ਸੂਬੇ ‘ਚ ਬਾਰਿਸ਼ ਹੋਵੇਗੀ।

 

LEAVE A REPLY

Please enter your comment!
Please enter your name here